ਲੁਧਿਆਣਾ, 1 ਜੁਲਾਈ (ਭੁਪਿੰਦਰ ਸਿੰਘ ਬੈੇਂਸ)-ਹਲਕਾ ਆਤਮ ਨਗਰ ਵਿਚ ਪਿਛਲੇ ਕਈ ਮਹੀਨਿਆਂ ਤੋਂ ਚਰਚਾ ਵਿਚ ਰਹੇ ਕਰੋੜਾਂ ਰੁਪਏ ਦੀ ਜ਼ਮੀਨ ’ਤੇ ਕਬਜ਼ੇ ਦੇ ਮਾਮਲੇ ਵਿਚ ਕਮਲਜੀਤ ਸਿੰਘ ਕੜਵਲ ਅਤੇ ਮਹਾਂਗੁਰਜੋਤ ਸਿੰਘ ਨੇ ਏਡੀਸੀ ਸ਼ਿਖਾ ਭਗਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜ਼ਮੀਨ ਕਬਜ਼ੇ ਦੇ ਦੋਸ਼ਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਮਲਜੀਤ ਸਿੰਘ ਕੜਵਲ ਨੇ ਦੱਸਿਆ ਕਿ ਸਵ. ਹਰਬੰਸ ਸਿੰਘ ਜਗਾਧਰੀ ਵਾਲਿਆਂ ਦੇ ਪਰਿਵਾਰ ਦੀ ਜ਼ਮੀਨ ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਗੰਭੀਰ ਹੈ ਅਤੇ ਇਸਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਉਕਤ ਪਰਿਵਾਰ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋ ਮਹਾਂਗੁਰਜੋਤ ਸਿੰਘ ਨੇ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਇਸਨੂੰ ਤੁਰੰਤ ਪ੍ਰਸ਼ਾਸਨ ਦੇ ਸਾਹਮਣੇ ਰੱਖਿਆ। ਕੜਵਲ ਅਨੁਸਾਰ ਏਡੀਸੀ ਸ਼ਿਖਾ ਭਗਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਬੰਧਤ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਦਫਤਰ ਵਿਚ ਜਮ੍ਹਾਂ ਕਰਵਾਉਣਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਉਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਮਹਾਂਗੁਰਜੋਤ ਸਿੰਘ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਰਣਜੀਤ ਸਿੰਘ, ਸੰਤੋਖ ਸਿੰਘ, ਤਰਲੋਕ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਜਸਵੀਰ ਸਿੰਘ, ਟੋਨਾ ਸਿੰਗਲਾ, ਰਾਜੂ ਬਾਬਾ, ਜਸਮੀਤ ਸਿੰਘ ਆਦਿ ਮੌਜੂਦ ਸਨ।