06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕਾਰ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ’ਚ 34 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 02-07-2026
ਲੁਧਿਆਣਾ, 1 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਰੀਅਨ ਇਨਕਲੇਵ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਵਿਚ ਪੁਲਿਸ ਨੇ 34 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪ੍ਰਭਾਵਿਤ ਵਿਅਕਤੀ ਅਮਨਪ੍ਰੀਤ ਸਿੰਘ ਵਾਸੀ ਆਰੀਅਨ ਇਨਕਲੇਵ ਪਿੰਡ ਥਰੀਕੇ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪੂਜਾ, ਪ੍ਰੀਤੀ, ਪਿੰਦੂ, ਪੰਕਜ ਗਰਚਾ, ਗੌਤਮ, ਪਾਂਡੂ, ਅਮਨਾ ਅਤੇ ਉਨ੍ਹਾਂ ਦੇ 25 ਹੋਰ ਸਾਥੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਈ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਪਣੀ ਕਾਰ ਘਰ ਦੇ ਬਾਹਰ ਖੜੀ ਕੀਤੀ ਸੀ ਕਿ ਇਸ ਦੌਰਾਨ ਉਕਤ ਕਥਿਤ ਦੋਸ਼ੀ ਉਥੇ ਆ ਗਏ ਅਤੇ ਕਾਰ ਪਾਰਕਿੰਗ ਨੂੰ ਲੈ ਕੇ ਉਸ ਨਾਲ ਬਹਿਸ ਕਰਨ ਲੱਗ ਪਏ। ਕਥਿਤ ਦੋਸ਼ੀਆਂ ਵਲੋਂ ਉਸਦੀ ਕਾਰ ਦੀ ਭੰਨ ਤੋੜ ਕੀਤੀ ਅਤੇ ਬਾਅਦ ਵਿਚ ਡੈਸ਼ ਬੋਰਡ ਵਿਚੋਂ ਕੁੱਝ ਸਾਮਾਨ ਵੀ ਚੋਰੀ ਕਰਕੇ ਫ਼ਰਾਰ ਹੋ ਗਏ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਮਨਾਇਆ ਅਗਲੀ ਖ਼ਬਰ ਸਿਵਲ ਹਸਪਤਾਲ ’ਚ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ
Ad Position 24
No active advertisement