ਇਆਲੀ/ਥਰੀਕੇ, 1 ਜੁਲਾਈ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਫ਼ਿਰੋਜ਼ਪੁਰ ਮਾਰਗ ਸਥਿਤ ਪਿੰਡ ਝਾਂਡੇ ਵਿਖੇ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਦੀ ਅਗਵਾਈ ਹੇਠ ਹਾੜ੍ਹ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਅਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਦੇਸ਼ ਅਤੇ ਵਿਦੇਸ਼ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਵਲੋਂ ਆਗਮਨ ਪੁਰਬ ਦੀ ਵਧਾਈ ਦਿੰਦੇ ਹੋਏ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਕਾਲ ਤੋਂ ਜਾਣੂ ਕਰਵਾਇਆਂ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਬਿਲਕੁਲ ਸਾਹਮਣੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਰਚਨਾ ਕੀਤੀ। ਜਿਹੜਾ ਅੱਜ ਵੀ ਸਿੱਖ ਧਰਮ ਲਈ ਮਾਨ-ਸਨਮਾਨ ਦਾ ਪ੍ਰਤੀਕ ਹੈ ਅਤੇ ਉਸ ਤਖ਼ਤ ਤੋਂ ਆਉਣ ਵਾਲੇ ਕਿਸੇ ਵੀ ਹੁਕਮ ਨੂੰ ਹਰ ਸਿੱਖ ਲਈ ਮੰਨਣਾ ਲਾਜ਼ਮੀ ਹੁੰਦਾ ਹੈ। ਇਸ ਮੌਕੇ ਸੰਤ ਪਰਮਜੋਤ ਸਿੰਘ, ਨਵਯੁਗ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਜਗਮੀਤ ਸਿੰਘ, ਯੁਵਰਾਜ ਸਿੰਘ, ਸਿੰਮੂ ਸਿੰਘ, ਧਰਮਵੀਰ ਸਿੰਘ, ਸੈਕਟਰੀ ਦਰਸ਼ਨ ਸਿੰਘ ਭਨਹੋੜ, ਗੁਰਦਿੱਤ ਸਿੰਘ, ਜੇਈ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਸੁਖਸ਼ਮ, ਪਰਮਜੀਤ ਸਿੰਘ, ਅੱਛਰ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਹਰਜੀਤ ਸਿੰਘ ਖਾੜਾ, ਜਗਦੇਵ ਸਿੰਘ, ਹਰਬੰਸ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਅੰਮ੍ਰਿਤਪਾਲ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ, ਤੇਜਿੰਦਰ ਸਿੰਘ, ਮਾਸਟਰ ਕਰਮਜੀਤ, ਗੁਰਜੰਟ ਸਿੰਘ ਰਾਮਗੜ੍ਹ, ਡਾ. ਮੁਕੇਸ਼, ਪ੍ਰੀਤਮ ਸਿੰਘ, ਵਿਜੇ ਕੁਮਾਰ, ਬਹਾਦਰ ਸਿੰਘ ਮੁੰਡੀਆਂ, ਦਵਿੰਦਰ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।