ਲੁਧਿਆਣਾ, 1 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗਗਨਦੀਪ ਸਿੰਘ ਲੁਧਿਆਣੇ ਵਾਲੇ, ਭਾਈ ਗੁਰਪਾਲ ਸਿੰਘ ਹਜੂਰੀ ਰਾਗੀ ਗੁ. ਸ੍ਰੀ ਮੰਜੀ ਸਾਹਿਬ ਆਲਮਗੀਰ ਵਾਲੇ ਅਤੇ ਗੁਰਦੁਆਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜੱਥਿਆਂ ਨੇ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਇੱਕਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ‘ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰ ਕੇ ਇਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਅਤੇ ਖਾਲਸਾਈ ਫੌਜ਼ ਦਾ ਗਠਨ ਕਰਕੇ ਜਬਰ ਤੇ ਜ਼ੁਲਮ ਦਾ ਮੂੰਹ ਤੋੜਵਾਂ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ‘ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ। ।ਸਮਾਗਮ ‘ਚ ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਹਰਮਿੰਦਰ ਸਿੰਘ ਕੋਹਲੀ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਹਰਮੀਤ ਸਿੰਘ ਡੰਗ. ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਭੁਪਿੰਦਰ ਸਿੰਘ ਮਨੀ ਜਿਉਲਰਜ਼, ਨਰਿੰਦਰਪਾਲ ਸਿੰਘ ਕਥੂਰੀਆ, ਭੁਪਿੰਦਰ ਸਿੰਘ ਜੁਨੇਜਾ, ਸੁਖਵਿੰਦਰ ਸਿੰਘ ਹੈਪੀ ਕੋਚਰ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।