06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਗੁਰਦੁਆਰਾ ਆਲਮਗੀਰ ਵਿਖੇ ਵਾਸ਼ਰੂਮ ਅਤੇ ਇਸ਼ਨਾਨ ਘਰ ਦੀ ਨਵ-ਉਸਾਰੀ ਦਾ ਕੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 02-07-2026
ਆਲਮਗੀਰ, 1 ਜੁਲਾਈ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਇਮਾਰਤਾਂ ਦੀ ਕਾਰ ਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਆਲਮਗੀਰ ਦੀ ਦੇਖ-ਰੇਖ ਹੇਠ ਸੰਗਤਾਂ ਦੀ ਸਹੂਲਤ ਲਈ 60 ਨਵੇਂ ਵਾਸ਼ਰੂਮ ਅਤੇ 30 ਇਸ਼ਨਾਨ ਘਰ ਦੀ ਨਵ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਗੁਰੂ ਚਰਨਾਂ ਸਨਮੁਖ ਅਰਦਾਸ ਬੇਨਤੀ ਕੀਤੀ ਉਪਰੰਤ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਂਵਾਂ ਦੀ ਹਾਜਰੀ ਦੌਰਾਨ ਜਥੇਦਾਰ ਭਿੰਦਾ ਆਲਮਗੀਰ ਨੇ ਦੱਸਿਆ ਕਿ 30 ਵਾਸ਼ਰੂਮ ਅਤੇ 15 ਇਸ਼ਨਾਨ ਘਰ ਬੀਬੀਆਂ ਲਈ ਅਤੇ 30 ਵਾਸ਼ਰੂਮ ਤੇ 15 ਇਸ਼ਨਾਨ ਘਰ ਭਾਈਆਂ ਲਈ ਸਮੂਹ ਸੰਗਤ ਦੇ ਵਡਮੁੱਲੇ ਸਹਿਯੋਗ ਨਾਲ ਬਣਾਏ ਜਾ ਰਹੇ ਹਨ। ਇਸ ਮੌਕੇ ਜਥੇਦਾਰ ਬਲਜੀਤ ਸਿੰਘ ਬੰਟੀ, ਹਰਜੀਤ ਸਿੰਘ, ਸੁਖਦੀਪ ਸਿੰਘ ਗਿੱਲ, ਸਰਪੰਚ ਕੁਲਦੀਪ ਸਿੰਘ, ਬਲਜੀਤ ਸਿੰਘ ਬੁਲਾਰਾ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਣੀ ਖੱਟੜਾ, ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹੋਰ ਵੀ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸਾਗਰ ਪਰਿਵਾਰ ਵਲੋਂ ਲੰਗਰ ਲਗਾਇਆ ਅਗਲੀ ਖ਼ਬਰ ਸਿਰਜਣਧਾਰਾ ਦੀ ਮਹੀਨਾਵਾਰ ਮੀਟਿੰਗ ’ਚ ਸਾਹਿਤਕਾਰਾਂ ਨੇ ਪੰਜਾਬੀ ਮਾਂ-ਬੋਲੀ ਪ੍ਰਤੀ ਕੀਤੇ ਵਿਚਾਰ ਪ੍ਰਗਟ
Ad Position 24
No active advertisement