07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਹਰਜੋਤ ਬੈਂਸ ਤੇ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਕੀਤੀ ਸਿੱਧੀ ਗੱਲਬਾਤ

Ad Position 21
No active advertisement
ਅਜੀਤ ਡੈਸਕ 03-07-2026
ਲੁਧਿਆਣਾ, 2 ਜੁਲਾਈ (ਭੁਪਿੰਦਰ ਸਿੰਘ ਬੈਂਸ)-ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਗੁਰੂ ਨਾਨਕ ਦੇਵ ਭਵਨ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕੀਤੀ। ਸਮਾਗਮ ਦਾ ਮਕਸਦ ਸਿੱਖਿਆ ਪ੍ਰਣਾਲੀ ਵਿਚ ਹੋ ਰਹੇ ਸੁਧਾਰਾਂ ਸਬੰਧੀ ਵਿਧਿਆਰਥੀਆਂ ਦੇ ਵਿਚਾਰ ਜਾਣਨਾ ਤੇ ਉਨ੍ਹਾਂ ਨੂੰ ਚੰਗੇ ਭਵਿੱਖ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ 12ਵੀਂ ਜਮਾਤ ਵਿਚ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਹੋਣਹਾਰ ਵਿਦਿਆਰਥੀ ਪੰਜਾਬ ਦੇ ਭਵਿੱਖ ਦੀ ਨੀਂਹ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੱਖ-ਵੱਖ ਖੇਤਰਾਂ ਵਿਚ ਦੇਸ਼ ਦੀ ਅਗਵਾਈ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਰਾਏ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਅਗਲੇ ਮਹੀਨੇ ਤੋਂ ਸੂਬੇ ਦੇ ਸਕੂਲਾਂ ਵਿਚ ਏ.ਆਈ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਿਆ ਸਕੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਗੁਣਵੱਤਾ ਭਰਪੂਰ ਸਿੱਖਿਆ ਹਰ ਬੱਚੇ ਦਾ ਅਧਿਕਾਰ ਹੈ ਤੇ ਦੇਸ਼ ਦੀ ਤਰੱਕੀ ਮਜ਼ਬੂਤ ਸਿੱਖਿਆ ਪ੍ਰਣਾਲੀ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰ ਅਤੇ ਆਧੁਨਿਕ ਪੜ੍ਹਾਈ ਦੇ ਢੰਗ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਸਿੱਖਿਆ ਸਕੱਤਰ ਸੋਨਾਲੀ ਗਿਰੀ ਨੇ ਵੀ ਵਿਦਿਆਰਥੀਆਂ ਨੂੰ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ। ਇਸ ਮੌੇਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ ਡਾ. ਨਰਿੰਦਰ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਜਸਲੀਨ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਡਿੰਪਲ ਮਦਾਨ ਅਤੇ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ, ਅਧਿਆਪਕ ਤੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 1700 ਸੀ.ਸੀ.ਟੀ.ਵੀ. ਕੈਮਰਿਆਂ ਨਾਲ ਮੌਨਸੂਨ ’ਤੇ ਨਿਗਰਾਨੀ ਅਗਲੀ ਖ਼ਬਰ ਔਰਤਾਂ ਦੇ ਖਾਤਿਆਂ ’ਚ ਪੈਸੇ ਪਾ ਕੇ ਸਰਕਾਰ ਨੇ ਕੀਤਾ ਵਾਅਦਾ ਪੂਰਾ- ਵਿਧਾਇਕ ਕਟਾਰੀਆ, ਨਰਿੰਦਰ ਕਟਾਰੀਆ
Ad Position 24
No active advertisement