07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਖੱਤਰੀ-ਅਰੋੜਾ ਭਾਈਚਾਰੇ ਨੂੰ ਬਣਦਾ ਮਾਣ-ਸਨਮਾਨ ਅਤੇ ਨੁਮਾਇੰਦਗੀ ਦਿੱਤੀ ਜਾਵੇ-ਰੋਹਿਤ ਧੀਰ

Ad Position 21
No active advertisement
ਅਜੀਤ ਡੈਸਕ 03-07-2026
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਉੱਘੇ ਕਾਰੋਬਾਰੀ ਅਤੇ ਖੱਤਰੀ ਅਰੋੜਾ ਪਰਿਵਾਰ ਨਾਲ ਸੰਬੰਧਿਤ ਰੋਹਿਤ ਕੁਮਾਰ ਧੀਰ ਨੇ ਕਿਹਾ ਕਿ ਸੂਬੇ ਵਿਚ ਸਾਡਾ ਬਹੁ ਗਿਣਤੀ ਭਾਈਚਾਰਾ ਹਮੇਸ਼ਾ ਸਮਾਜਿਕ, ਆਰਥਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਅਹਿਮ ਯੋਗਦਾਨ ਪਾਉਂਦਾ ਆ ਰਿਹਾ ਹੈ, ਪ੍ਰੰਤੂ ਫਿਰ ਵੀ ਲੰਬੇ ਸਮੇਂ ਤੋਂ ਖੱਤਰੀ-ਅਰੋੜਾ ਭਾਈਚਾਰੇ ਨੂੰ ਸਿਆਸੀ ਪੱਧਰ ’ਤੇ ਬਣਦਾ ਮਾਣ-ਸਨਮਾਨ ਅਤੇ ਯੋਗ ਨੁਮਾਇੰਦਗੀ ਨਹੀਂ ਦਿੱਤੀ ਗਈ। ਰੋਹਿਤ ਧੀਰ ਨੇ ਕਿਹਾ ਕਿ ਖੱਤਰੀ-ਅਰੋੜਾ ਸਮਾਜ ਦੇ ਲੋਕ ਹਰ ਖੇਤਰ ਵਿਚ ਆਪਣੀ ਮਿਹਨਤ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਵਿਸ਼ੇਸ਼ ਪਛਾਣ ਰੱਖਦੇ ਹਨ। ਅਗਰ ਹੁਣ ਵੀ ਸਿਆਸੀ ਪਾਰਟੀਆਂ ਇਸ ਭਾਈਚਾਰੇ ਦੀਆਂ ਭਾਵਨਾਵਾਂ ਅਤੇ ਯੋਗਦਾਨ ਨੂੰ ਅਣਡਿੱਠਾ ਕਰਦੀਆਂ ਰਹੀਆਂ ਤਾਂ ਇਸ ਦਾ ਪ੍ਰਭਾਵ ਆਉਣ ਵਾਲੇ ਸਮੇਂ ਵਿਚ ਸਿਆਸੀ ਪੱਧਰ ’ਤੇ ਵੀ ਵੇਖਣ ਨੂੰ ਮਿਲ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੀਆਂ ਸਿਆਸੀ ਪਾਰਟੀਆਂ ਖੱਤਰੀ-ਅਰੋੜਾ ਭਾਈਚਾਰੇ ਨੂੰ ਬਣਦਾ ਮਾਣ-ਸਨਮਾਨ, ਵਿਧਾਨ ਸਭਾ ਚੋਣਾਂ ਵਿਚ ਟਿਕਟਾਂ ਅਤੇ ਅਹਿਮ ਅਹੁਦਿਆਂ ਵਿਚ ਉਚਿੱਤ ਨੁਮਾਇੰਦਗੀ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਵੀ ਪਾਰਟੀ ਦੀ ਆਲੋਚਨਾ ਕਰਨਾ ਨਹੀਂ, ਸਗੋਂ ਆਪਣੇ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਲੋਕਾਂ ਅਤੇ ਸਿਆਸੀ ਆਗੂਆਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਿਆਸੀ ਪਾਰਟੀਆਂ ਭਵਿੱਖ ਵਿਚ ਖੱਤਰੀ-ਅਰੋੜਾ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਬਣਦਾ ਹੱਕ ਅਤੇ ਸਨਮਾਨ ਦੇਣ ਵੱਲ ਗੰਭੀਰਤਾ ਨਾਲ ਧਿਆਨ ਦੇਣਗੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਈਚਾਰੇ ਨੂੰ ਇਕਜੁੱਟ ਕਰਨ ਦੇ ਮਕਸਦ ਨਾਲ ਹੀ 4 ਜੁਲਾਈ ਨੂੰ ਸ਼ਾਮ 6.30 ਵਜੇ ਕਿੰਗ ਪੈਲੇਸ ਸੁੰਦਰ ਨਗਰ ਵਿਖੇ ਇਕ ਵਿਸ਼ੇਸ਼ ਖੱਤਰੀ ਅਰੋੜਾ ਪਰਿਵਾਰ ਸੰਮੇਲਨ ਰੱਖਿਆ ਗਿਆ ਹੈ, ਜਿਸ ਵਿਚ ਅਰੋੜਾ ਖੱਤਰੀ ਭਾਈਚਾਰੇ ਦੇ ਮੈਂਬਰਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ। ਉਨ੍ਹਾਂ ਭਾਈਚਾਰੇ ਦੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਘੰਟਾਘਰ ਚੌਕ ’ਚ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚੇ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਲਾਡੋਵਾਲ ਵਿਖੇ ਨੈਸ਼ਨਲ ਹਾਈਵੇਅ ਸਥਿਤ ਟੋਏ ’ਚ ਡਿੱਗੀ ਕਾਰ
Ad Position 24
No active advertisement