06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆਂਦਾ, ਜਨਤਾ ਇਸ ਗੁੰਡਾ ਰਾਜ ਦਾ ਤਖ਼ਤਾ ਪਲਟਣ ਲਈ ਤਿਆਰ-ਬੈਂਸ

Ad Position 21
No active advertisement
ਅਜੀਤ ਡੈਸਕ 03-07-2026
ਡਾਬਾ/ਲੁਹਾਰਾ, 2 ਜੁਲਾਈ (ਕੁਲਵੰਤ ਸਿੰਘ ਸੱਪਲ)-ਹਲਕਾ ਦੱਖਣੀ ਦੇ ਵਾਰਡ ਨੰਬਰ 37 ਬਰੋਟਾ ਰੋਡ ਸ਼ਿਮਲਾਪੁਰੀ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਦਾ ਇਕ ਵਿਸ਼ਾਲ ਅਤੇ ਭਰਵਾਂ ਇਕੱਠ ਹੋਇਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਸੰਗਠਨ ਦਾ ਵਿਸਥਾਰ ਕਰਦਿਆਂ ਕਾਂਗਰਸ ਐਸ.ਸੀ. ਸੈੱਲ ਦੇ ਬਲਾਕ ਪ੍ਰਧਾਨ ਇੰਦਰਜੀਤ ਸਿੰਘ ਡਾਬਾ ਵਲੋਂ ਪ੍ਰਦੀਪ ਕਲਿਆਣ ਨੂੰ ਐਸ.ਸੀ. ਸੈੱਲ ਦਾ ਵਾਰਡ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਅਤੇ ਬੇਹੱਦ ਹਮਲਾਵਰ ਰੁਖ ਅਖ਼ਤਿਆਰ ਕਰਦਿਆਂ ਸਰਕਾਰ ਨੂੰ ਬੁਰੀ ਤਰ੍ਹਾਂ ਘੇਰਿਆ। ਬੈਂਸ ਨੇ ਗਰਜਦਿਆਂ ਕਿਹਾ ਕਿ ਅੱਜ ਪੰਜਾਬ ਦੀ ਸੱਤਾ ’ਤੇ ਕਾਬਜ਼ ਸਰਕਾਰ ਸਿਰਫ਼ ਅਤੇ ਸਿਰਫ਼ ਝੂਠ ਦੇ ਸਹਾਰੇ ਚੱਲ ਰਹੀ ਹੈ। ਬਦਲਾਅ ਦੇ ਨਾਂ ’ਤੇ ਸੂਬੇ ਦੇ ਲੋਕਾਂ ਨਾਲ ਸਭ ਤੋਂ ਵੱਡਾ ਧੋਖਾ ਹੋਇਆ ਹੈ। ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਾ ਹੈ ਅਤੇ ਗੁੰਡਾ ਰਾਜ ਸਿਖ਼ਰਾਂ ’ਤੇ ਹੈ। ਵਪਾਰੀ, ਮਜ਼ਦੂਰ ਅਤੇ ਆਮ ਜਨਤਾ ਅੱਜ ਆਮ ਆਦਮੀ ਪਾਰਟੀ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਪਿਛਲੇ ਕੁੱਝ ਸਾਲਾਂ ਵਿਚ ਵਿਕਾਸ ਦੇ ਨਾਂ ’ਤੇ ਇਕ ਇੱਟ ਤੱਕ ਨਹੀਂ ਲਗਾਈ, ਸਿਰਫ਼ ਸੋਸ਼ਲ ਮੀਡੀਆ ਅਤੇ ਇਸ਼ਤਿਹਾਰਾਂ ਵਿਚ ਝੂਠੀਆਂ ਵਾਹ-ਵਾਹੀਆਂ ਲੁੱਟੀਆਂ ਜਾ ਰਹੀਆਂ ਹਨ। ਵੋਟਾਂ ਲੈਣ ਵੇਲੇ ਕੀਤੇ ਵੱਡੇ-ਵੱਡੇ ਵਾਅਦੇ ਅੱਜ ਹਵਾ ਹਵਾਈ ਹੋ ਚੁੱਕੇ ਹਨ। ਜਨਤਾ ਹੁਣ ਇਨ੍ਹਾਂ ਦੇ ਰੰਗਦਾਰ ਝੂਠਾਂ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਸ ਗੁੰਡਾਗਰਦੀ ਅਤੇ ਨਾਕਾਮ ਸਰਕਾਰ ਨੂੰ ਚੱਲਦਾ ਕਰਕੇ ਕਰਾਰਾ ਜਵਾਬ ਦੇਵੇਗੀ। ਪੰਜਾਬ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ, ਜੋ ਸੂਬੇ ਨੂੰ ਮੁੜ ਤਰੱਕੀ ਦੀ ਲੀਹ ’ਤੇ ਲਿਆਵੇਗੀ। ਇਸ ਮੌਕੇ ਨਵ-ਨਿਯੁਕਤ ਵਾਰਡ ਪ੍ਰਧਾਨ ਪ੍ਰਦੀਪ ਕਲਿਆਣ ਨੇ ਹਾਈਕਮਾਂਡ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਾਕ ਪ੍ਰਧਾਨ ਇੰਦਰਜੀਤ ਸਿੰਘ ਡਾਬਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹ ਹਲਕਾ ਦੱਖਣੀ ਦੇ ਵਾਰਡ ਨੰਬਰ 37 ਵਿਚ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਦਿਨ-ਰਾਤ ਇਕ ਕਰ ਦੇਣਗੇ। ਇਸ ਪ੍ਰੋਗਰਾਮ ਦੌਰਾਨ ਕਾਂਗਰਸ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਵਾਈਸ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਬਲਦੇਵ ਸਿੰਘ ਪ੍ਰਧਾਨ, ਅਲਬੇਲ ਸਿੰਘ ਗਰਚਾ, ਮਨਜੀਤ ਸੈਣੀ, ਬਲਾਕ ਪ੍ਰਧਾਨ ਦਵਿੰਦਰ ਬੰਸਲ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ, ਕਾਂਗਰਸੀ ਵਰਕਰ ਅਤੇ ਸਥਾਨਕ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਪਾਰਟੀ ਦੇ ਫ਼ੈਸਲੇ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੁਆਮੀ ਸੰਤ ਦਾਸ ਦਰਬਾਰ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਐਕਟੀਵਾ ਤੇ ਮੋਬਾਈਲ ਖੋਹ ਕੇ ਫ਼ਰਾਰ
Ad Position 24
No active advertisement