06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਕਾਂਗਰਸ ਦੇ ਵਾਰਡ ਇੰਚਾਰਜ ਸਮਾਰਟੀ ਸੂਦ ਆਮ ਆਦਮੀ ਪਾਰਟੀ ’ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 03-07-2026
ਲੁਧਿਆਣਾ, 2 ਜੁਲਾਈ (ਡਾ. ਤਰਲੋਚਨ ਸਿੰਘ)- ਹਲਕਾ ਪੂਰਬੀ ਦੇ ਵਾਰਡ ਨੰਬਰ 14 ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਗੁਰਵਿੰਦਰ ਸਿੰਘ ਸਮਾਰਟੀ ਸੂਦ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਸਨ, ਪਾਰਟੀ ਦੀ ਅਣਦੇਖੀ ਦੇ ਚੱਲਦਿਆਂ ਅੱਜ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਸਮਾਰਟੀ ਸੂਦ ਨੂੰ ਪਾਰਟੀ ਵਿਚ ਜੀ ਆਇਆਂ ਕਹਿੰਦੇ ਹੋਏ ਜ਼ੋਰਦਾਰ ਸਵਾਗਤ ਕੀਤਾ ਅਤੇ ਕਿਹਾ ਕਿ ਸਮਾਰਟੀ ਸੂਦ ਇਕ ਨੌਜਵਾਨ ਆਗੂ ਹੈ। ਆਮ ਆਦਮੀ ਪਾਰਟੀ ਵਿਚ ਇਹਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜਿਸ ‘ਚ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਤੇ ਆਗੂਆਂ ਨੂੰ ਜਿੱਥੇ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ, ਉਥੇ ਹੀ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਮਾਰਟੀ ਸੂਦ ਅਤੇ ਉਨ੍ਹਾਂ ਦੇ ਸਾਥੀ ਪਾਰਟੀ ਦੀ ਇਕਜੁੱਟਤਾ ਅਤੇ ਤਰੱਕੀ ਲਈ ਹਮੇਸ਼ਾ ਕੰਮ ਕਰਨਗੇ। ਇਸ ਮੌਕੇ ਪਾਰਟੀ ‘ਚ ਸ਼ਾਮਿਲ ਹੋਏ ਗੁਰਵਿੰਦਰ ਸਿੰਘ ਸਮਾਰਟੀ ਸੂਦ ਨੇ ਵਿਧਾਇਕ ਗਰੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਤਰੱਕੀ ਅਤੇ ਚੜ੍ਹਦੀ ਕਲਾ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ। ਇਸ ਮੌਕੇ ਵਾਰਡ ਨੰਬਰ 14 ਤੋਂ ਕੌਂਸਲਰ ਬਾਰੂ ਗਰੇਵਾਲ, ਕੌਂਸਲਰ ਲਵਲੀ ਮਨੋਚਾ, ਰਾਜ ਗਰੇਵਾਲ ਅਜੇ ਚੌਧਰੀ, ਦੀਪਕ ਵਰਮਾ, ਡਾ. ਸੋਨੂੰ ਬੱਗਾ, ਰਮਨ ਵਰਮਾ, ਵਿਨੇ ਯਾਦਵ, ਗੌਤਮ ਵਰਮਾ, ਰਿਚੀ ਸੂਦ, ਨਿਰਮੋਹਕ ਸਿੰਘ, ਹਰਪ੍ਰੀਤ, ਅਮਿਤ ਧੀਰ, ਲਲਿਤ, ਕਮਲ, ਇਸ਼ਕ ਕੁਮਾਰ, ਆਸ਼ੀਸ਼ ਵਰਮਾ ਅਤੇ ਰੋਹਨ ਸਾਹਨੀ ਤੋਂ ਇਲਾਵਾ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਲਾਤ ’ਚ ਭਰਜਾਈ ਆਪਣੇ ਨਾਬਾਲਗ ਦਿਉਰ ਨੂੰ ਲੈ ਕੇ ਹੋਈ ਫ਼ਰਾਰ ਅਗਲੀ ਖ਼ਬਰ ਪਹਿਲਾਂ ਦੋ ਪਾਵਰ ਹਾਊਸ ਨਹੀਂ ਸੰਭਲੇ, ਕਾਂਗਰਸ ਨੇ ਉਨੀ-ਵੀਹ ਪਾਵਰ ਹਾਊਸ ਹੋਰ ਖੜ੍ਹੇ ਕਰ ਲਏ-ਹਰਜੋਤ ਬੈਂਸ
Ad Position 24
No active advertisement