ਲੁਧਿਆਣਾ, 2 ਜੁਲਾਈ (ਡਾ: ਤਰਲੋਚਨ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਔਰਤਾਂ ਦੇ ਖਾਤਿਆਂ ਵਿਚ ਪਾਏ ਪੈਸਿਆਂ ਤੋਂ ਖ਼ੁਸ਼ ਹੋਈਆਂ ਔਰਤਾਂ ਨੇ ਵਾਰਡ ਨੰਬਰ 60 ਤੋਂ ਕੌਂਸਲਰ ਗੁਰਪ੍ਰੀਤ ਸਿੰਘ ਬੱਬਲ ਦੇ ਦਫ਼ਤਰ ਵਿਖੇ ਪੁੱਜ ਖ਼ੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਬੱਬਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੇ ਵਿਰੋਧੀਆਂ ਦੀ ਰਾਤਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਨੇ ਸਿਰਫ਼ ਆਪਣੇ ਘਰਾਂ ਨੂੰ ਹੀ ਭਰਨ ਨੂੰ ਤਰਜੀਹ ਦਿੱਤੀ ਹੈ, ਜਦ ਕਿ ਲੋਕਾਂ ਪੱਲੇ ਹਮੇਸ਼ਾ ਹੀ ਨਿਰਾਸ਼ਾ ਪਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਜਾ ਰਹੇ ਲੋਕ ਹਿਤੈਸ਼ੀ ਕੰਮਾਂ ਤੋਂ ਅੱਜ ਹਰ ਵਰਗ ਦੇ ਲੋਕ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਲੋਕ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਸੌਂਪਣ ਲਈ ਪੂਰਾ ਮੰਨ ਬਣਾਈ ਬੈਠੇ ਹਨ।