08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਤੇਜ਼ ਰਫ਼ਤਾਰ ਕਾਰ ਨੇ ਸੈਰ ਕਰ ਰਹੀਆਂ ਦੋ ਔਰਤਾਂ ਨੂੰ ਲਿਆ ਲਪੇਟ ’ਚ, ਇਕ ਦੀ ਮੌਤ

Ad Position 21
No active advertisement
ਅਜੀਤ ਡੈਸਕ 04-07-2026
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅੱਜ ਸਵੇਰੇ ਸੜਕ ‘ਤੇ ਸੈਰ ਕਰ ਰਹੀਆਂ ਦੋ ਔਰਤਾਂ ਨੂੰ ਇਕ ਤੇਜ਼ ਰਫਤਾਰ ਕਾਰ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੂਜੀ ਔਰਤ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਘਟਨਾ ਅੱਜ ਸਵਾ ਛੇ ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਮਾਡਲ ਹਾਊਸ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਆਪਣੀ ਸਹੇਲੀ ਮੀਤੂ ਨਾਲ ਸੈਰ ਕਰ ਰਹੀ ਸੀ, ਇਸ ਦੌਰਾਨ ਇਕ ਤੇਜ਼ ਰਫਤਾਰ ਦੀ ਡਿਜਾਇਰ ਕਾਰ ਨੇ ਦੋਵਾਂ ਸਹੇਲੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਦੋਵੇਂ ਗੰਭੀਰ ਜ਼ਖਮੀ ਹੋ ਗਈਆਂ। ਦੋਵਾਂ ਨੂੰ ਨੇੜਲੇ ਦੀਪ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਹਰਪ੍ਰੀਤ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਰਪ੍ਰੀਤ ਕੌਰ ਦੀ ਉਮਰ 53 ਸਾਲ ਦੇ ਕਰੀਬ ਸੀ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ, ਜਿਸ ਵਿਚ ਦਿਖਾਇਆ ਗਿਆ ਹੈ ਕਿ ਇਕ ਤੇਜ਼ ਰਫਤਾਰ ਦੀ ਡਿਜ਼ਾਇਰ ਕਾਰ ਦੇ ਚਾਲਕ ਨੇ ਇਹਨਾਂ ਦੋਵਾਂ ਔਰਤਾਂ ਨੂੰ ਲਪੇਟ ਵਿਚ ਲੈ ਲਿਆ ਅਤੇ ਕਾਫੀ ਦੂਰ ਤੱਕ ਇਨ੍ਹਾਂ ਨੂੰ ਘਸੀਟਦਾ ਹੋਇਆ ਨਾਲ ਲੈ ਗਿਆ। ਅੱਖੀਂ ਦੇਖਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਕਾਰ ਦੀ ਰਫਤਾਰ ਇੰਨੀ ਜ਼ਿਆਦਾ ਤੇਜ਼ ਸੀ.ਕਿ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ ‘ਤੇ ਜਾ ਰਹੀਆਂ ਇਨ੍ਹਾਂ ਔਰਤਾਂ ਦੇ ਵਿਚ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਔਰਤਾਂ ਕਾਫੀ ਉੱਚੀ ਉਛਲ ਗਈਆਂ ਅਤੇ ਕਾਰ ਦੇ ਬੋਨਟ ‘ਤੇ ਜਾ ਡਿੱਗੀਆਂ, ਫਿਰ ਵੀ ਕਾਰ ਚਾਲਕ ਨੇ ਕਾਰ ਨਹੀਂ ਰੋਕੀ ਅਤੇ ਉਥੋਂ ਫਰਾਰ ਹੋ ਗਿਆ। ਮ੍ਰਿਤਕ ਹਰਪ੍ਰੀਤ ਕੌਰ ਦਾ ਪਤੀ ਐਮਪੀ ਸਿੰਘ ਪ੍ਰਾਪਰਟੀ ਕਾਰੋਬਾਰੀ ਹੈ ਅਤੇ ਉਸ ਦੀ ਮਾਡਲ ਟਾਊਨ ਵਿਖੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਵੀ ਹੈ। ਪੁਲਿਸ ਨੇ ਦੱਸਿਆ ਕਿ ਦੋਵੇਂ ਪੀੜਤ ਔਰਤਾਂ ਹਰ ਰੋਜ਼ ਸਵੇਰ ਦੀ ਸੈਰ ਲਈ ਜਾਂਦੀਆਂ ਸਨ। ਇਹ ਦੋਵੇਂ ਔਰਤਾਂ ਬਾਬਾ ਦੀਪ ਸਿੰਘ ਗੁਰਦੁਆਰਾ ਚੌਕ ਤੋਂ ਕ੍ਰਿਸ਼ਨਾ ਮੰਦਰ ਵੱਲ ਪੈਦਲ ਜਾ ਰਹੀਆਂ ਸਨ, ਜਿੱਥੇ ਇਹ ਘਟਨਾ ਵਾਪਰੀ। ਘਟਨਾ ਤੋਂ ਬਾਅਦ, ਕੁਝ ਰਾਹਗੀਰ ਮਦਦ ਲਈ ਆਏ। ਉਨ੍ਹਾਂ ਨੇ ਔਰਤਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਅਤੇ ਉਨ੍ਹਾਂ ਨੂੰ ਨੇੜਲੇ ਨਿੱਜੀ ਹਸਪਤਾਲ ਲੈ ਗਏ, ਜਿੱਥੇ ਹਰਪ੍ਰੀਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਔਰਤ ਦੇ ਇਕ ਪਰਿਵਾਰਕ ਮੈਂਬਰ ਨੇ ਕਿਹਾ ਕਿ ਉਹ ਮੌਕੇ ‘ਤੇ ਗਏ ਅਤੇ ਕਈ ਸੀਸੀਟੀਵੀ ਚੈੱਕ ਕੀਤੇ, ਜਿਨ੍ਹਾਂ ਵਿਚ ਘਟਨਾ ਕੈਦ ਹੋਈ ਸੀ। ਸੀਸੀਟੀਵੀ ਕੈਮਰੇ ਤੋਂ ਕਾਰ ਦੇ ਨੰਬਰ ਦਾ ਪਤਾ ਲਗਾਇਆ ਗਿਆ ਹੈ। ਉਨ੍ਹਾਂ ਨੇ ਐਫਆਈਆਰ ਲਈ ਮਾਡਲ ਟਾਊਨ ਪੁਲਿਸ ਕੋਲ ਸ਼ਿਕਾਇਤ ਦਿੱਤੀ ਹੈ ਅਤੇ ਦੋਸ਼ੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਮਾਡਲ ਟਾਊਨ ਪੁਲਿਸ ਸਟੇਸ਼ਨ ਦੀ ਐਸਐਚਓ ਇੰਸਪੈਕਟਰ ਗੁਰਸ਼ਿੰਦਰ ਕੌਰ ਨੇ ਕਿਹਾ, ‘’ਪੁਲਿਸ ਨੂੰ ਕਾਰ ਮਾਲਕ ਦੇ ਪਤੇ ਦੇ ਵੇਰਵੇ ਮਿਲ ਗਏ ਹਨ ਅਤੇ ਛਾਪੇਮਾਰੀ ਲਈ ਇਕ ਪੁਲਿਸ ਟੀਮ ਉੱਥੇ ਭੇਜੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਵਿਚ ਕੇਸ ਦਰਜ ਕਰ ਰਹੀ ਹੈ।’’ ਮ੍ਰਿਤਕ ਔਰਤ ਦੀ ਇਕ ਧੀ ਹੈ ਜਿਸ ਦਾ ਵਿਆਹ ਲਗਭਗ ਇਕ ਸਾਲ ਪਹਿਲਾਂ ਹੋਇਆ ਸੀ।
Ad Position 22
No active advertisement
ਪਿਛਲੀ ਖ਼ਬਰ ਸੀਏ ਫਾਊਂਡੇਸ਼ਨ ਦੀ ਪ੍ਰੀਖਿਆ ਦਾ ਐਲਾਨ, ਸਿਮਰਦੀਪ ਕੌਰ ਚਾਹਲ ਬਣੀ ਸਿਟੀ ਟਾਪਰ ਅਗਲੀ ਖ਼ਬਰ ਤੇਜ਼ ਰਫ਼ਤਾਰ ਕਰੇਟਾ ਕਾਰ ਨੇ ਸਾਈਕਲ ਸਵਾਰ ਸਕੂਲੀ ਬੱਚੇ ਨੂੰ ਮਾਰੀ ਟੱਕਰ, ਇਲਾਜ ਦੌਰਾਨ ਮੌਤ
Ad Position 24