08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 04-07-2026
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਸ਼ੋਕ ਨਗਰ ਵਿਚ ਬੀਤੀ ਰਾਤ ਚੋਰ ਇਕ ਕਰਿਆਨਾ ਦੀ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ ਅਤੇ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਦੁਕਾਨ ਦੇ ਮਾਲਕ ਲੱਕੀ ਸਿੰਘ ਨੇ ਦੱਸਿਆ ਕਿ ਸਵੇਰੇ 3 ਵਜੇ ਦੇ ਕਰੀਬ, ਇਕ ਮੋਟਰਸਾਈਕਲ ‘ਤੇ ਤਿੰਨ ਨਕਾਬਪੋਸ਼ ਉਸਦੀ ਦੁਕਾਨ ਦੇ ਬਾਹਰ ਆਏ। ਉਨ੍ਹਾਂ ਨੇ ਪਹਿਲਾਂ ਦੁਕਾਨ ਦੇ ਸ਼ਟਰ ਅਤੇ ਤਾਲੇ ਤੋੜੇ ਅਤੇ ਫਿਰ ਦੁਕਾਨ ਦੇ ਪਿੱਛੇ ਵਾਲੇ ਘਰ ਵਿਚ ਦਾਖਲ ਹੋਏ। ਉਸ ਦੱਸਿਆ ਕਿ ਚੋਰਾਂ ਨੇ ਦੁਕਾਨ ਤੋਂ 80 ਹਜ਼ਾਰ ਦੀ ਨਗਦੀ, ਪੰਜ ਮੋਬਾਇਲ ਅਤੇ ਇਕ ਟੈਬਲੇਟ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਦੁਕਾਨਦਾਰ ਨੇ ਦੱਸਿਆ ਕਿ ਉਸਦੇ ਪਿਤਾ ਹਸਪਤਾਲ ਵਿਚ ਦਾਖਲ ਸਨ, ਇਸ ਲਈ ਉਹ ਵੀ ਉੱਥੇ ਸੀ। ਉਸ ਸਮੇਂ ਉਸਦੀ ਮਾਂ ਘਰ ਵਿਚ ਇਕੱਲੀ ਸੀ। ਚੋਰਾਂ ਨੇ ਇਸ ਦਾ ਫਾਇਦਾ ਉਠਾਉਂਦੇ ਹੋਏ ਇਹ ਵਾਰਦਾਤ ਕੀਤੀ। ਸਲੇਮ ਟਾਬਰੀ ਪੁਲਿਸ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ ਤਾਂ ਜੋ ਚੋਰਾਂ ਦਾ ਲਗਾਇਆ ਜਾ ਸਕੇ, ਪਰ ਦੇਰ ਸ਼ਾਮ ਤੱਕ ਪੁਲਿਸ ਨੂੰ ਕੋਈ ਸੁਰਾਗ ਨਹੀਂ ਲੱਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਦੇ ਐਨ.ਸੀ.ਸੀ. ਏਅਰ ਵਿੰਗ ਕੈਡਿਟਾਂ ਨੇ ਵੱਖ-ਵੱਖ ਪ੍ਰੋਗਰਾਮਾਂ ’ਚ ਮਾਰੀਆਂ ਮੱਲਾਂ
Ad Position 24