08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 04-07-2026
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪਾਮਾਰੀ ਕਰਕੇ ਹੈਰੋਇਨ ਸਮੇਤ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਲਾਡੋਵਾਲ ਵਿਖੇ ਤੈਨਾਤ ਹੌਲਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਬੁੱਢਾ ਦਰਿਆ ਪੁਲੀ ਪਿੰਡ ਖੈਹਿਰਾ ਬੇਟ ਕੋਲ ਪੈਦਲ ਆਉਂਦੇ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਸ਼ਨਾਖ਼ਤ ਰਜਿੰਦਰ ਸਿੰਘ ਵਜੋਂ ਹੋਈ ਹੈ। ਦੂਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 5 ਵਿਖੇ ਤੈਨਾਤ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਰੇਲਵੇ ਕਾਲੋਨੀ ਦੇ ਟੁੱਟੇ ਕੁਆਟਰ ਮੁਹੱਲਾ ਹਰਕੀਰਤਪੁਰਾ ਪਾਸੋਂ ਆ ਰਹੇ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਸ਼ਨਾਖ਼ਤ ਸਾਗਰ ਕੁਮਾਰ ਵਜੋਂ ਹੋਈ ਹੈ। ਤੀਜੇ ਮਾਮਲੇ ਵਿਚ ਥਾਣਾ ਮਾਡਲ ਟਾਊਨ ਵਿਖੇ ਤੈਨਾਤ ਹੈੱਡ ਕਾਂਸਟੇਬਲ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਆਤਮ ਪਾਰਕ ਸੇਵਾ ਕੇਂਦਰ ਵਲੋਂ ਪੈਦਲ ਆਉਂਦੇ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 3.45 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਸ਼ਨਾਖ਼ਤ ਮੁਹੰਮਦ ਆਤਿਫ਼ ਤੇ ਇਰਫ਼ਾਨ ਵਜੋਂ ਹੋਈ ਹੈ। ਚੌਥੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 7 ਵਿਖੇ ਤੈਨਾਤ ਸਹਾਇਕ ਥਾਣੇਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਗਰੇਵਾਲ ਫਾਰਮ ਹਾਊਸ ਦੇ ਪਿੱਛੇ ਖ਼ਾਲੀ ਪਲਾਟ ਪਾਸੋਂ ਆ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਸ਼ਨਾਖ਼ਤ ਦੀਪਕ ਕੁਮਾਰ ਵਜੋਂ ਹੋਈ ਹੈ। ਪੰਜਵੇਂ ਮਾਮਲੇ ਵਿਚ ਥਾਣਾ ਟਿੱਬਾ ਵਿਖੇ ਤੈਨਾਤ ਏ.ਐਸ.ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮੌਜੂਦ ਸਨ ਤਾਂ ਟੀ-ਪੁਆਇੰਟ ਸ਼ਮਸ਼ਾਨਘਾਟ, ਚੰਦਰਲੋਕ ਕਾਲੋਨੀ ਪਾਸੋਂ ਆ ਰਹੇ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਦੀ ਸ਼ਨਾਖ਼ਤ ਦੀਪਕ ਗੋਇਲ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਦਾਜ ਖ਼ਾਤਰ ਵਿਆਹੁਤਾ ਦੀ ਹੱਤਿਆ ਦੇ ਮਾਮਲੇ ’ਚ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ-ਪਤੀ ਗ੍ਰਿਫ਼ਤਾਰ ਅਗਲੀ ਖ਼ਬਰ ਕਰਿਆਨੇ ਦੀ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਸਾਮਾਨ ਚੋਰੀ
Ad Position 24