08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 04-07-2026
ਲੁਧਿਆਣਾ, 3 ਜੁਲਾਈ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਵਲੋ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਪੂਰਬੀ ਹਲਕੇ ਦੇ ਕਾਕੋਵਾਲ ਬਿਜਲੀ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਪੰਜਾਬ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਜਤਿੰਦਰ ਮਿੱਤਲ ਨੇ ਕਿਹਾ ਕਿ ਸੂਬੇ ਵਿਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੌਰਾਨ ਸ਼ਹਿਰੀ ਤੇ ਪਿੰਡਾਂ ਵਿਚ ਘੰਟਿਆਂ ਤੱਕ ਬਿਜਲੀ ਬੰਦ ਰਹਿਣ ਨਾਲ ਲੋਕ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਵਰਗ ਵੀ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ। ਝੋਨੇ ਦੀ ਫ਼ਸਲ ਲਈ ਜਿੱਥੇ ਲੋੜੀਂਦੇ ਨਹਿਰੀ ਪਾਣੀ ਦੀ ਕਮੀ ਹੈ, ਉਥੇ ਖੇਤੀ ਲਈ ਲੋੜੀਂਦੀ ਬਿਜਲੀ ਵੀ ਸਮੇਂ ਸਿਰ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਕਿਸਾਨਾਂ ਨੂੰ ਸਿਰਫ਼ ਇਕ ਜਾਂ ਦੋ ਘੰਟੇ ਦੀ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਮਿੱਤਲ ਨੇ ਕਿਹਾ ਕਿ ਸੂਬੇ ਵਿਚ ਬਿਜਲੀ ਪੈਦਾਵਾਰ ਨੂੰ ਵਧਾਉਣ ਲਈ ਲੋੜੀਂਦੇ ਠੋਸ ਕਦਮ ਨਹੀਂ ਚੁੱਕੇ ਗਏ, ਜਿਸ ਕਾਰਨ ਬਿਜਲੀ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਨਤਕ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਪ੍ਰਚਾਰ ਅਤੇ ਦਿਖਾਵੇ ਤੱਕ ਸੀਮਤ ਦਿਖਾਈ ਦੇ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਪ੍ਰਣਾਲੀ ਵਿਚ ਜਲਦ ਸੁਧਾਰ ਨਾ ਕੀਤਾ ਗਿਆ ਤਾਂ ਪਾਰਟੀ ਵਲੋਂ ਸੂਬਾ ਪੱਧਰ ’ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਨਵਲ ਜੈਨ, ਰਾਜ ਕਿਸ਼ੋਰ, ਵਰਿੰਦਰ ਸਹਿਗਲ, ਰਵੀ ਚੌਰਸੀਆ, ਲੀਨਾ ਟਪਾਰੀਆ, ਵਿਕੀ ਰਾਣਾ, ਅਸ਼ੀਸ਼ ਬਜਾਜ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਵ: ਇੰਦਰਜੀਤ ਸਿੰਘ ਸੋਮਲ ਨਮਿਤ ਅੰਤਿਮ ਅਰਦਾਸ 5 ਨੂੰ ਅਗਲੀ ਖ਼ਬਰ ਦਾਜ ਖ਼ਾਤਰ ਵਿਆਹੁਤਾ ਦੀ ਹੱਤਿਆ ਦੇ ਮਾਮਲੇ ’ਚ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ-ਪਤੀ ਗ੍ਰਿਫ਼ਤਾਰ
Ad Position 24