08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 04-07-2026

ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਗਿਆਨ ਵਿਹਾਰ ਜਵੱਦੀ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਘਰ ਦੇ ਮਾਲਕ ਯਸ਼ਪਾਲ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਨਾਲ ਕਰਨਾਲ ਗਿਆ ਹੋਇਆ ਸੀ ਕਿ ਉਸਦੇ ਘਰ ਵਿਚ ਲੱਗੇ ਸੁਰੱਖਿਆ ਅਲਾਰਮ ਫ਼ੋਨ ‘ਤੇ ਵੱਜਣ ‘ਤੇ ਜਦੋਂ ਉਸਨੇ ਸੀ.ਸੀ. ਟੀਵੀ ਕੈਮਰੇ ਚੈਕ ਕੀਤੇ ਤਾਂ ਉਸ ਦੇਖਿਆ ਕਿ ਦੋ ਮੋਟਰਸਾਈਕਲ ਸਵਾਰ ਚੋਰ ਉਸਦੇ ਘਰ ਅੰਦਰ ਦਾਖਲ ਹੋ ਰਹੇ ਹਨ। ਚੋਰਾਂ ਨੇ ਘਰ ਦੇ ਤਾਲੇ ਤੋੜ ਕੇ ਅਲਮਾਰੀ ਵਿਚ ਪਏ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ, ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਏ ਤੇ ਫ਼ਰਾਰ ਹੋ ਗਏ। ਯਸ਼ਪਾਲ ਸਿੰਘ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਪੁਲਿਸ ਨੇ ਕਬਜ਼ੇ ਵਿਚ ਲੈ ਲਈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ ਸੀ।
Ad Position 22
No active advertisement
ਪਿਛਲੀ ਖ਼ਬਰ ਜੱਜ ਦੇ ਘਰ ਦੇ ਤਾਲੇ ਤੋੜ ਕੇ ਚੋਰੀ ਕਰਕੇ ਚੋਰ ਹੋਏ ਫ਼ਰਾਰ ਅਗਲੀ ਖ਼ਬਰ ਸਵ: ਇੰਦਰਜੀਤ ਸਿੰਘ ਸੋਮਲ ਨਮਿਤ ਅੰਤਿਮ ਅਰਦਾਸ 5 ਨੂੰ
Ad Position 24