13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੀਵਰੇਜ ਦੀ ਮੁਰੰਮਤ ਮਗਰੋਂ ਖੁੱਲ੍ਹਾ ਛੱਡਿਆ ਟੋਆ, ਨਿਗਮ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ

Ad Position 21
No active advertisement
ਅਜੀਤ ਡੈਸਕ 05-07-2026

ਲੁਧਿਆਣਾ, 4 ਜੁਲਾਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਅਤੇ ਮੁਰੰਮਤ ਕਾਰਜਾਂ ਦੀ ਨਿਗਰਾਨੀ ਨੂੰ ਲੈਕੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਰਹੇ ਹਨ। ਤਾਜ਼ਾ ਮਾਮਲਾ ਆਰ.ਕੇ. ਰੋਡ ਦਾ ਹੈ, ਜਿੱਥੇ ਸੀਵਰੇਜ ਜਾਮ ਦੀ ਸਮੱਸਿਆ ਦੂਰ ਕਰਨ ਲਈ ਨਿਗਮ ਦੇ ਸਬੰਧਿਤ ਵਿਭਾਗ ਵਲੋਂ ਪੁੱਟਿਆ ਗਿਆ, ਟੋਆ ਕਰੀਬ ਦਸ ਦਿਨ ਬਾਅਦ ਵੀ ਨਹੀਂ ਭਰਿਆ ਗਿਆ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਸੀਵਰੇਜ ਦੀ ਮੁਰੰਮਤ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਵੀ ਟੋਆ ਖੁੱਲ੍ਹਾ ਛੱਡ ਦਿੱਤਾ ਗਿਆ ਹੈ। ਇਸ ਦੌਰਾਨ ਲਗਾਤਾਰ ਹੋ ਰਹੀ ਬਰਸਾਤ ਕਾਰਨ ਟੋਏ ਵਿਚ ਪਾਣੀ ਭਰਨ ਦਾ ਖ਼ਤਰਾ ਬਣਿਆ ਹੋਇਆ ਹੈ, ਜਿਸ ਨਾਲ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਟੋਏ ਨੂੰ ਨਾ ਭਰਿਆ ਗਿਆ ਤਾਂ ਕਿਸੇ ਵੀ ਵੇਲੇ ਅਣਸੁਖਾਂਵੀ ਘਟਨਾ ਵਾਪਰ ਸਕਦੀ ਹੈ। ਇਲਾਕਾ ਨਿਵਾਸੀਆਂ ਨੇ ਨਗਰ ਨਿਗਮ ਪ੍ਰਸ਼ਾਸਨ ਤੋ ਮੰਗ ਕੀਤੀ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਖੁੱਲ੍ਹੇ ਪਏ ਟੋਏ ਨੂੰ ਤੁਰੰਤ ਭਰਿਆ ਜਾਵੇ ਅਤੇ ਅਜਿਹੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੀਆਂ ਸੜਕਾਂ ਦੇ ਹਾਲਾਤ ਬਣੇ ਤਰਸਯੋਗ ਅਗਲੀ ਖ਼ਬਰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਇਕ ਵਾਅਦਾ ਪੂਰਾ ਕੀਤਾ-ਵਿਧਾਇਕ ਸੰਗੋਵਾਲ
Ad Position 24