11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵੜਿੰਗ ਨੂੰ ਮੁੜ ਸੂਬਾ ਪ੍ਰਧਾਨ ਬਣਾਉਣ ’ਤੇ ਤਲਵਾੜ ਦੀ ਅਗਵਾਈ ’ਚ ਕਾਂਗਰਸੀਆਂ ਨੇ ਵੰਡੇ ਲੱਡੂ

Ad Position 21
No active advertisement
ਅਜੀਤ ਡੈਸਕ 05-07-2026
ਲੁਧਿਆਣਾ, 4 ਜੁਲਾਈ (ਜਤਿੰਦਰ ਭੰਬੀ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ (ਮੈਂਬਰ ਪਾਰਲੀਮੈਂਟ ਲੁਧਿਆਣਾ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਦੁਬਾਰਾ ਪ੍ਰਧਾਨ ਬਣਾਉਣ ‘ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਵਲੋਂ ਸੰਜੇ ਤਲਵਾੜ (ਸਾਬਕਾ ਵਿਧਾਇਕ) ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਅਗਵਾਈ ਹੇਠ ਲੱਡੂ ਵੰਡ ਕੇ ਜਿੱਥੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ, ਉਥੇ ਹੀ ਉਨ੍ਹਾਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿਲੋਂ ਮੁਬਾਰਕਾਂ ਦਿੰਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ (ਹਾਈਕਮਾਨ) ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਕਾਂਗਰਸੀ ਵਰਕਰਾਂ ਲਈ ਖ਼ੁਸ਼ੀ ਅਤੇ ਮਾਣ ਦਾ ਪਲ ਹੈ। ਇਹ ਫ਼ੈਸਲਾ ਮਿਸ਼ਨ 2027 ਲਈ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਲੈ ਕੇ ਆਇਆ ਹੈ। ਇਸ ਕਰਕੇ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਹੋ ਕੇ 2027 ਵਿਚ ਕਾਂਗਰਸ ਦੀ ਸਰਕਾਰ ਲਿਆਉਣ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਇਹ ਉਤਸ਼ਾਹ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿਚ ਸਹਿਯੋਗ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਜੁੱਗੀ ਬਰਾੜ ਦਾ ਸਸਕਾਰ-ਵੱਖ-ਵੱਖ ਵਰਗਾਂ ਦੇ ਪ੍ਰਤੀਨਿਧ ਹੋਏ ਸ਼ਾਮਿਲ ਅਗਲੀ ਖ਼ਬਰ ਪੰਜਾਬ ਦਾ ਭਵਿੱਖ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਲਿਆਉਣ ਦੀ ਲੋੜ-ਭਿੰਦਾ
Ad Position 24