11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੰਤ ਬਾਬਾ ਜਰਨੈਲ ਸਿੰਘ ਵਿਦੇਸ਼ ਸਮਾਗਮਾਂ ਲਈ ਹੋਏ ਰਵਾਨਾ

Ad Position 21
No active advertisement
ਅਜੀਤ ਡੈਸਕ 05-07-2026
ਲਾਡੋਵਾਲ, 4 ਜੁਲਾਈ (ਬਲਬੀਰ ਸਿੰਘ ਰਾਣਾ)-ਇੱਥੋਂ ਥੋੜ੍ਹੀ ਦੂਰ ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਪਿੰਡ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਵਿਦੇਸ਼ਾਂ ਵਿਚ ਸੰਗਤ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ‘ਚ ਆਪਣੀ ਹਾਜ਼ਰੀ ਲਗਵਾਉਣ ਲਈ ਸੰਗਤਾਂ ਦੇ ਸੱਦੇ ‘ਤੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਰਵਾਨਾ ਹੋਏ। ਇਸ ਸਬੰਧੀ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਦੱਸਿਆ ਕਿ ਇਲਾਕੇ ਦੀ ਸੰਗਤ ਵਲੋਂ ਬਾਬਾ ਜਰਨੈਲ ਸਿੰਘ ਨੂੰ ਉਨ੍ਹਾਂ ਦੀ ਵਿਦੇਸ਼ ਧਾਰਮਿਕ ਯਾਤਰਾ ਲਈ ਫੁੱਲਾਂ ਦੇ ਹਾਰ ਅਤੇ ਸਿਰੋਪਾਉ ਭੇਟ ਕਰਕੇ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਬਾ ਵਲੋਂ ਕੈਨੇਡਾ, ਇੰਗਲੈਂਡ ਅਤੇ ਅਮਰੀਕਾ ਵਿਚ ਵੱਸਦੀ ਸੰਗਤ ਵਲੋਂ ਕਰਵਾਏ ਜਾ ਰਹੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿਚ ਪਹੁੰਚ ਕੇ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਅਤੇ ਪ੍ਰਵਚਨਾਂ ਨਾਲ ਸੰਗਤ ਨੂੰ ਨਿਹਾਲ ਕਰਕੇ ਗੁਰੂ ਚਰਨਾਂ ਨਾਲ ਜੁੜਨ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਅਮਨਦੀਪ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਭਾਈ ਗੁਰਮੇਲ ਸਿੰਘ, ਭਾਈ ਦਾਰਾ ਸਿੰਘ, ਭਾਈ ਹਰਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਬਲਦੇਵ ਸਿੰਘ ਅਤੇ ਇਲਾਕੇ ਦੀਆਂ ਹੋਰ ਸੰਗਤਾਂ ਵੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਤੇ ਰਾਜ ਮਾਰਗਾਂ ਦੀ ਮਾੜੀ ਗੁਣਵੱਤਾ ਕਾਰਨ ਵਾਰ-ਵਾਰ ਬਣ ਰਹੇ ਖੱਡੇ ਅਗਲੀ ਖ਼ਬਰ ਐਸ.ਸੀ.ਡੀ. ਕਾਲਜ ਦੇ ਐਲੂਮਨਾਈ ਵਲੋਂ ਗਾਜ਼ਾ ਵਿਚ ਬੱਚਿਆਂ ਖ਼ਿਲਾਫ਼ ਅੱਤਿਆਚਾਰਾਂ ਦੀ ਨਿੰਦਾ
Ad Position 24