08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪੰਜਾਬ ਦੇ ਸਿਰ ਕਰਜ਼ੇ ਦਾ ਬੋਝ ਦਿਨ-ਬ-ਦਿਨ ਵਧ ਰਿਹਾ, ਪੰਜਾਬੀ ਜਾਗਰੂਕ ਹੋਣ-ਸ਼ਿਵਾਲਿਕ

Ad Position 21
No active advertisement
ਅਜੀਤ ਡੈਸਕ 06-07-2026
ਇਯਾਲੀ/ਥਰੀਕੇ, 5 ਜੁਲਾਈ (ਮਨਜੀਤ ਸਿੰਘ ਦੁੱਗਰੀ)-ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਲੱਖ ਦਾਅਵੇ ਕਰੇ ਪਰ ਹਕੀਕਤ ਕਿਸੇ ਤੋਂ ਗੁੱਝੀ ਨਹੀਂ ਹੈ, ਕਿਉਂਕਿ ਅੱਜ ਜਿੱਥੇ ਪੰਜਾਬ ਦੇ ਥਰਮਲ ਪਾਵਰ ਪਲਾਂਟਾਂ ਦੀ ਹਾਲਤ ਖਸਤਾ ਹੋਣ ਕਰਕੇ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ, ਉਥੇ ਹੀ ਵੱਡੀ ਗਿਣਤੀ ਵਿਚ ਮੁਲਾਜ਼ਮ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ-ਪ੍ਰਦਰਸ਼ਨ ਕਰ ਰਹੀਆਂ ਹਨ। ਕੁੱਲ ਮਿਲਾ ਕੇ ਸੂਬਾ ਸਰਕਾਰ ਦੀ ਦਿਨ-ਬ-ਦਿਨ ਪਤਲੀ ਹੁੰਦੀ ਜਾ ਰਹੀ ਵਿੱਤੀ ਹਾਲਤ ਕਿਸੇ ਤੋਂ ਗੁੱਝੀ ਨਹੀਂ ਹੈ। ਇਹ ਪ੍ਰਗਟਾਵਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀ. ਆਗੂ ਸਾਬਕਾ ਪਾਰਲੀਮਾਨੀ ਸਕੱਤਰ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਸੂਬਾ ਸਰਕਾਰ ਬੇਸ਼ੱਕ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਮਾਸਿਕ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੇ ਹਿਸਾਬ ਨਾਲ ਤਿੰਨ-ਤਿੰਨ ਮਹੀਨਿਆਂ ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਪਾਉਣ ਦੀ ਸ਼ੁਰੂਆਤ ਕਰਨ ਦੀ ਵਾਹ-ਵਾਹ ਖੱਟ ਰਹੀ ਹੈ, ਪਰ ਦੂਜੇ ਪਾਸੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਅਤੇ ਖ਼ਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਸ਼ਿਵਾਲਿਕ ਨੇ ਲੋਕਾਂ ਨੂੰ ਵਿਸ਼ੇਸ਼ ਕਰ ਪੰਜਾਬ ਹਿਤੈਸ਼ੀਆਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਹੋਣ, ਕਿਉਂਕਿ ਪੰਜਾਬ ਦੇ ਸਿਰ ਕਰਜ਼ੇ ਦਾ ਬੋਝ ਦਿਨ-ਬ-ਦਿਨ ਬੱਧ ਰਿਹਾ ਹੈ, ਜੋ ਕਿ ਇਕ ਚਿੰਤਾ ਵਾਲਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਪੰਜਾਬ ਵਾਸੀਆਂ ਨੂੰ ਜਾਗਣਾ ਚਾਹੀਦਾ ਹੈ ਅਤੇ 2027 ’ਚ ਹੋਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਪੰਜਾਬ ਦੀ ਭਲਾਈ ਅਤੇ ਹਿਤ ਲਈ ਕੰਮ ਕਰਨ ਵਾਲੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਜੁੜ ਕੇ ਪੰਜਾਬ ਲਈ ਅੱਗੇ ਆਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸਵ. ਪਹਿਲਵਾਨ ਮਲਕੀਤ ਸਿੰਘ ਗਰਚਾ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਬਾਬਾ ਨਿਜ਼ਾਮ ਸ਼ਾਹ ਬਲੀ ਦੇ ਦਰਬਾਰ ’ਤੇ ਜੋੜ ਮੇਲਾ ਕਰਵਾਇਆ
Ad Position 24