08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 06-07-2026
ਲੁਧਿਆਣਾ, 5 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ‘ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰਕੇ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕਰਕੇ ਇਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਸਤਿੰਦਰਪਾਲ ਸਿੰਘ (ਅਖੰਡ ਕੀਰਤਨੀ ਜੱਥਾ) ਲੁਧਿਆਣੇ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਕਰਵਾਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਦੌਰਾਨ ਭਾਈ ਸਤਿੰਦਰਪਾਲ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ’ਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਮਨਮੋਹਨ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਜਵਾਬ ਲੋਕ ਚੋਣਾਂ ਦੌਰਾਨ ਦੇਣਗੇ- ਸਾਬਕਾ ਜੱਜ ਸਿੰਮਕ ਅਗਲੀ ਖ਼ਬਰ ਸਵ. ਪਹਿਲਵਾਨ ਮਲਕੀਤ ਸਿੰਘ ਗਰਚਾ ਨਮਿਤ ਸ਼ਰਧਾਂਜਲੀ ਸਮਾਗਮ
Ad Position 24