ਲਾਡੋਵਾਲ, 5 ਜੁਲਾਈ (ਬਲਬੀਰ ਸਿੰਘ ਰਾਣਾ)- ਸਾਵਨ ਕਿਰਪਾਲ ਰੂਹਾਨੀ ਮਿਸ਼ਨ ਦੀ ਲੁਧਿਆਣਾ ਸ਼ਾਖਾ ਵੱਲੋਂ 64 ਰੱਖ ਬਾਗ ਸਥਿਤ ਕਿਰਪਾਲ ਆਸ਼ਰਮ ਵਿਖੇ ਨਾਮੀ ਡੈਂਟਲ ਕਲੀਨਿਕ ਗਗਨ ਡੈਂਟਲ ਐਂਡ ਕਾਸਮੈਟਿਕ ਕਲੀਨਿਕ ਦੇ ਸਹਿਯੋਗ ਨਾਲ ਮਾਨਵਤਾ ਦੀ ਭਲਾਈ ਦੇ ਉਦੇਸ਼ ਨਾਲ ਇਕ ਮੁਫਤ ਦੰਦਾ ਦੇ ਜਾਂਚ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ l ਇਸ ਸਬੰਧੀ ਗੱਲਬਾਤ ਕਰਦਿਆਂ ਸਕੱਤਰ ਨਿਰਮਲ ਸਿੰਘ ਭਾਟੀਆ ਅਤੇ ਪ੍ਰਧਾਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਕਲੀਨਿਕ ਡਾਇਰੈਕਟਰ ਡਾ. ਗਗਨਪ੍ਰੀਤ ਕੌਰ ਅਤੇ ਉਨਾਂ ਦੀ ਟੀਮ ਡਾ. ਸੁਨਿਤੀ ਗਾਂਧੀ, ਡਾ. ਆਯੁਸ਼ੀ, ਏਕਨੂਰ, ਕਰੀਨਾ ਅਤੇ ਪ੍ਰੀਤੀ ਵੱਲੋਂ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਮਰੀਜ਼ਾਂ ਦੇ ਦੰਦਾਂ ਦੀ ਮੁਫਤ ਜਾਂਚ ਕੀਤੀ ਗਈ l ਉਨਾਂ ਦੱਸਿਆ ਕਿ ਕੈਂਪ ਦੌਰਾਨ ਦੰਦਾਂ ਦੀ ਸਫਾਈ, ਮਸੂੜਿਆਂ ਦੀਆਂ ਬਿਮਾਰੀਆਂ ਦੀ ਜਾਣਕਾਰੀ ਅਤੇ ਦੰਦਾਂ ਨੂੰ ਸਿਹਤਮੰਦ ਰੱਖਣ ਲਈ ਬੁਰਸ਼ ਕਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆl ਸਕੱਤਰ ਭਾਟੀਆ ਨੇ ਦੱਸਿਆ ਕਿ ਜਰੂਰਮਦਾ ਨੂੰ ਮੁਫਤ ਟੁੱਥਪੇਸਟ, ਮਾਊਥਵਾਸ਼ ਅਤੇ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ।ਇਸ ਮੌਕੇ ਜੋਨ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਦੀਆਂ ਸ਼ਾਖਾਵਾਂ ਵਿਚ ਐਲੋਪੈਥਿਕ, ਹੋਮਿਓਪੈਥਿਕ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵੀ ਖੋਲੀਆਂ ਗਈਆਂ ਹਨ, ਜਿਨਾਂ ਵਿਚ ਸਾਰੇ ਮਰੀਜ਼ਾਂ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ । ਇਸ ਕੈਂਪ ਦਾ ਸੰਗਤਾਂ ਨੇ ਵੱਡੀ ਗਿਣਤੀ ‘ਚ ਲਾਹਾ ਲਿਆ ਅਤੇ ਸਮੂਹ ਸੰਗਤਾਂ ਲਈ ਗੁਰੂ ਕੇ ਲੰਗਰ ਦਾ ਅਤੁੱਟ ਪ੍ਰਬੰਧ ਵੀ ਕੀਤਾ ਗਿਆ ।