08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਹੰਬੜਾਂ ਰੋਡ ਦੀ ਬਦਹਾਲੀ ਖ਼ਿਲਾਫ਼ ਭਾਜਪਾ ਦਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 06-07-2026
ਲੁਧਿਆਣਾ, 5 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਹੰਬੜਾਂ ਰੋਡ ਦੀ ਖਸਤਾ ਹਾਲਤ, ਥਾਂ-ਥਾਂ ਪਏ ਡੂੰਘੇ ਟੋਏ, ਜਲ ਭਰਾਅ ਅਤੇ ਸੀਵਰੇਜ ਦੀ ਮਾੜੀ ਹਾਲਤ ਨੂੰ ਲੈਕੇ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰਕਵਾਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਲੱਕੀ ਚੋਪੜਾ ਅਤੇ ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌੇਕੇ ਪਾਰਟੀ ਆਗੂਆਂ ਤੇ ਕਾਰਕੁਨਾਂ ਵਲੋਂ ਸੂਬਾ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮਨੀਸ਼ ਚੋਪੜਾ ਅਤੇ ਨਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਹੰਬੜਾਂ ਰੋਡ ਦੀ ਹਾਲਤ ਲੰਮੇ ਸਮੇਂ ਤੋਂ ਤਰਸਯੋਗ ਬਣੀ ਹੋਈ ਹੈ। ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ‘ਤੇ ਪਏ ਵੱਡੇ-ਵੱਡੇ ਟੋਏ, ਥਾਂ-ਥਾਂ ਖੜ੍ਹਾ ਰਹਿਣ ਵਾਲਾ ਪਾਣੀ ਅਤੇ ਨਾਕਾਰ ਸੀਵਰੇਜ ਪ੍ਰਬੰਧ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਰਸਾਤ ਦੇ ਮੌਸਮ ਦੌਰਾਨ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ ਅਤੇ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ। ਪਾਰਟੀ ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ। ਪਰ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਨਹੀ ਕਰਵਾ ਸਕੀ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣ ਵਿਚ ਅਸਫਲ ਰਹੀ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਬੇਪਰਵਾਹ ਬਣੀ ਹੋਈ ਹੈ। ਆਗੂਆਂ ਨੇ ਮੰਗ ਕੀਤੀ ਕਿ ਹੰਬੜਾਂ ਰੋਡ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਸੀਵਰੇਜ ਪ੍ਰਬੰਧ ਨੂੰ ਠੀਕ ਕੀਤਾ ਜਾਵੇ ਅਤੇ ਜਲ ਭਰਾਅ ਦੀ ਸੱਮਸਿਆ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲ ਸਕੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹੰਬੜਾਂ ਰੋਡ ਅਤੇ ਇਲਾਕੇ ਦੀਆਂ ਹੋਰ ਬੁਨਿਆਦੀ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਜਨਤਾ ਪਾਰਟੀ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ। ਇਸ ਮੌਕੇ ਮਿੱਠੂ ਚੱਢਾ, ਜਤਿਨ ਸ਼ਰਮਾ, ਕਮਲ ਸ਼ਰਮਾ, ਮੋਨਾ, ਪੁਰਸ਼ੋਤਮ ਕੁਮਾਰ, ਰਾਜਨ ਸ਼ਰਮਾ, ਸੁਜਲ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਸਾਹਿਬ ’ਚ ਹਫਤਾਵਾਰੀ ਨਾਮ ਸਿਮਰਨ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਵਨ ਕਿਰਪਾਲ ਰੂਹਾਨੀ ਮਿਸ਼ਨ ਲੁਧਿਆਣਾ ਸ਼ਾਖਾ ਨੇ ਦੰਦਾਂ ਦਾ ਜਾਂਚ ਕੈਂਪ ਲਗਾਇਆ
Ad Position 24