05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼

Ad Position 21
No active advertisement
ਅਜੀਤ ਡੈਸਕ 07-07-2026
ਲੁਧਿਆਣਾ, 6 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਵੋਟਰ ਸੂਚੀਆਂ ਦੀ ਮੁੜ ਪੜਤਾਲ ਦੇ ਕੰਮ ਤਹਿਤ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨਾਂ ਨੂੰ ਨਵੇਂ ਸਿਰੇ ਤੋਂ ਤੈਅ ਕਰਨ ਸਬੰਧੀ ਸੋਮਵਾਰ ਨੂੰ ਨਗਰ ਨਿਗਮ ਦੇ ਜ਼ੋਨ ਏ ਦਫ਼ਤਰ, ਮਾਤਾ ਰਾਣੀ ਚੌਕ ਵਿਖੇ ਸੰਯੁਕਤ ਕਮਿਸ਼ਨਰ ਕਮ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ (62-ਆਤਮ ਨਗਰ) ਵਿਨੀਤ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਸਿਆਸੀ ਪਾਰਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬ) ਸਮੇਤ ਹੋਰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪੋਲਿੰਗ ਸਟੇਸ਼ਨਾਂ ਦੇ ਮੁੜ ਨਿਰਧਾਰਨ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਸੁਝਾਅ ਵੀ ਲਏ ਗਏ। ਵਿਨੀਤ ਕੁਮਾਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸੁਚਾਰੂ ਬਣਾਉਣ ਲਈ ਸਿਆਸੀ ਪਾਰਟੀਆਂ ਨਾਲ ਲਗਾਤਾਰ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੇ ਮੁੜ ਨਿਰਧਾਰਨ ਸਬੰਧੀ ਮਿਲੇ ਸੁਝਾਵਾਂ ਦੇ ਆਧਾਰ ’ਤੇ ਜਿੱਥੇ ਲੋੜ ਪਵੇਗੀ, ਉਥੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਦੀ ਮੁੜ ਪੜਤਾਲ ਦੇ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਆਪਣੇ ਬਲਾਕ ਪੱਧਰੀ ਏਜੰਟ ਦੀਆਂ ਸੂਚੀਆਂ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਈਆਂ ਜਾਣ। ਮੀਟਿੰਗ ਵਿਚ ਅਸ਼ਵਨੀ ਕੁਮਾਰ, ਸੰਜੀਵ ਕੁਮਾਰ, ਸੁਪਰਡੈਂਟ ਅਸ਼ੋਕ ਗਰਗ ਸਮੇਤ ਹੋਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਕਿਤਾਬਾਂ ਵੇਚਣ ਵਾਲੀ ਦੁਕਾਨ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ 3 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ‘ਸਤਲੁਜ’ ਫ਼ਿਲਮ ਮੁੜ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸੈਂਕੜੇ ਲੋਕਾਂ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ
Ad Position 24
No active advertisement