ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ ਅਤੇ ਵਿਸ਼ੇਸ਼ ਤੌਰ ‘ਤੇ ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਬੀਬੀਆਂ ਵਲੋਂ ਸੰਗਤੀ ਰੂਪ ਵਿਚ ਰਾਗੀ ਜਥਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਹ ਮੌਕੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ । ਇਸ ਸਮੇਂ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਗੋਲਾ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਰਵਨੀਤ ਕੌਰ ਖੇੜੀਕਲਾਂ, ਅਰਵਿੰਦਰ ਕੌਰ ਆਦਿ ਹਾਜ਼ਰ ਸਨ।