06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਭਾਰੀ ਮਾਤਰਾ ਵਿਚ ਗਾਂਜਾ ਅਤੇ ਨਕਦੀ ਸਮੇਤ ਮਾਂ ਪੁੱਤਰ ਕਾਬੂ

Ad Position 21
No active advertisement
ਅਜੀਤ ਡੈਸਕ 07-07-2026
ਲੁਧਿਆਣਾ, 6 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਂ ਪੁੱਤਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 15 ਕਿੱਲੋ ਗਾਂਜਾ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਕੁਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਪ੍ਰਕਾਸ਼ ਭਾਰਤੀ ਅਤੇ ਉਸ ਦੀ ਮਾਂ ਮੰਦਰਿਕਾ ਭਾਰਤੀ ਨੂੰ ਕਾਬੂ ਕਰਕੇ ਇਹਨਾਂ ਕਬਜ਼ੇ ਵਿਚੋਂ 15 ਕਿੱਲੋ ਗਾਂਜਾ ਅਤੇ 31400 ਦੀ ਨਗਦੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਮੂਲ ਰੂਪ ਵਿਚ ਬਿਹਾਰ ਦੇ ਰਹਿਣ ਵਾਲੇ ਹਨ, ਪਰ ਪਿਛਲੇ ਕਾਫ਼ੀ ਸਮੇਂ ਤੋਂ ਇਹ ਲੁਧਿਆਣਾ ਵਿਚ ਰਹਿ ਕੇ ਵੱਖ ਵੱਖ ਥਾਵਾਂ ’ਤੇ ਨਸ਼ੀਲੇ ਪਦਾਰਥ ਸਪਲਾਈ ਕਰਦੇ ਹਨ। ਬਾਹਰਲੇ ਸੂਬਿਆਂ ਤੋਂ ਇਹ ਨਸ਼ੀਲੇ ਪਦਾਰਥ ਲਿਆਉਂਦੇ ਸਨ ਅਤੇ ਇੱਥੇ ਵੇਚ ਦਿੰਦੇ ਸਨ। ਇਹਨਾਂ ਖ਼ਿਲਾਫ਼ ਪਹਿਲਾਂ ਵੀ ਇਕ ਮਾਮਲਾ ਥਾਣਾ ਫੋਕਲ ਪੁਆਇੰਟ ਵਿਚ ਦਰਜ ਹੈ। ਪੁਲਿਸ ਵਲੋਂ ਇਹਨਾਂ ਮਾਂ ਪੁੱਤਰਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਪੁਲ ਜਗਰਾਉਂ ਦੇ ਹੇਠਾਂ ਤਿੰਨ ਪ੍ਰਵਾਸੀਆਂ ਵਲੋਂ ਨੌਜਵਾਨ ’ਤੇ ਹਮਲਾ ਅਗਲੀ ਖ਼ਬਰ ਭਾਈ ਸਾਹਿਬ ਭਾਈ ਰਣਧੀਰ ਸਿੰਘ ਲਾਇਬ੍ਰੇਰੀ ਵਿਖੇ ਪੁਸਤਕਾਂ ਪੜ੍ਹਨ ਦੀ ਪ੍ਰੇਰਨਾ ਸੰਬੰਧੀ ਭਾਸ਼ਨ
Ad Position 24
No active advertisement