06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਵਿਧਾਇਕਾ ਬੀਬੀ ਮਾਣੂੰਕੇ ਨੇ ਪਿੰਡ ਦੇਹੜਕੇ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੇ

Ad Position 21
No active advertisement
ਅਜੀਤ ਡੈਸਕ 07-07-2026
ਹਠੂਰ, 6 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅੱਜ ਪਿੰਡ ਦੇਹੜਕਾ ਵਿਖੇ ਚੰਡੀਗੜ੍ਹ ਸੱਥ ਵਿਚ ਉੱਚੇਚੇ ਤੌਰ ’ਤੇ ਪੁੱਜੇ, ਜਿੰਨ੍ਹਾਂ ਦਾ ਪੰਚਾਇਤ ਵਲੋਂ ਸਰਪੰਚ ਜਸਵੀਰ ਸਿੰਘ ਦੇਹੜਕਾ ਨੇ ਸਵਾਗਤ ਕੀਤਾ ਅਤੇ ਪਿੰਡ ਦੇ ਵਿਕਾਸ ਲਈ ਉਨ੍ਹਾਂ ਦੇ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਪਿੰਡ ਦੇ ਛੱਪੜ ਲਈ ਗ੍ਰਾਂਟ ਦੀ ਮੰਗ ਕੀਤੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਕਾਇਆ ਕਲਪ ਕੀਤੀ ਜਾ ਰਹੀ ਹੈ, ਜਿਸ ਤਹਿਤ ਉਨ੍ਹਾਂ ਨੇ ਆਪਣੇ ਹਲਕੇ ਦੇ ਹਰੇਕ ਪਿੰਡ ਭਾਵੇਂ ਉੱਥੇ ਪੰਚਾਇਤ ਜਾਂ ਸਰਪੰਚ ਕਿਸੇ ਵੀ ਪਾਰਟੀ ਨਾਲ ਸਬੰਧਤ ਕਿਉਂ ਨਾ ਹੋਵੇ, ਨੂੰ ਗ੍ਰਾਂਟਾਂ ਦੇ ਖੁੱਲੇ ਗੱਫੇ ਦੇ ਕੇ ਨਿਵਾਜਿਆ ਹੈ, ਜਿਸ ਦੀ ਉਦਾਹਰਨ ਪਿੰਡ ਦੇਹੜਕਾ ਵੀ ਹੀ। ਪਰ ਉਨ੍ਹਾਂ ਨੇ ਆਪਣੇ ਛੋਟੇ ਭਰਾ ਸਰਪੰਚ ਜਸਵੀਰ ਸਿੰਘ ਨੂੰ ਹਰ ਕੰਮ ਲਈ ਪਹਿਲ ਦੇ ਅਧਾਰ ’ਤੇ ਗ੍ਰਾਂਟ ਜਾਰੀ ਕੀਤੀ ਹੈ ਅਤੇ ਉਨ੍ਹਾਂ ਦੀ ਪਾਰਟੀ ਦੇ ਆਗੂ ਜੀਵਨ ਸਿੰਘ ਧਾਲੀਵਾਲ ਹੋਰਾਂ ਨੇ ਵੀ ਉਨ੍ਹਾਂ ਨੂੰ ਪਿੰਡ ਦੇ ਕੰਮ ਕਰਨ ਲਈ ਹਮੇਸ਼ਾ ਗ੍ਰਾਂਟਾਂ ਦੇਣ ਲਈ ਕਿਹਾ ਹੈ। ਉਨ੍ਹਾਂ ਨੇ ਪਿੰਡ ਵਲੋਂ ਮੰਗੀਆਂ ਮੰਗਾਂ ਅਤੇ ਛੱਪੜ ਲਈ ਵਿਸ਼ੇਸ਼ ਪੈਕੇਜ਼ ਦੇਣ ਦਾ ਵਾਅਦਾ ਕੀਤਾ ਅਤੇ ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਕਿਹਾ ਕਿ ਐੱਸ.ਆਈ.ਆਰ. ਦੇ ਚੱਲ ਰਹੇ ਕਾਰਜ ਵਿਚ ਪੰਚਾਇਤ ਪੜ੍ਹੇ ਲਿਖੇ ਨੌਜਵਾਨਾਂ ਨੂੰ ਬੀ.ਐੱਲ.ਓ. ਨਾਲ ਲਾ ਕੇ ਇਸ ਕੰਮ ਨੂੰ ਸਮੇਂ ਸਿਰ ਨੇਪਰੇ ਚਾੜ੍ਹਣ ਦੀ ਜ਼ਿੰਮੇਵਾਰੀ ਨਿਭਾਉਣ ਤਾਂ ਜੋ ਸਮੇਂ ਸਿਰ ਸਾਰਿਆਂ ਦੀਆਂ ਵੋਟਾਂ ਦਾ ਕੰਮ ਮੁਕੰਮਲ ਹੋ ਸਕੇ ਅਤੇ ਕਿਸੇ ਦੀ ਨਾਜਇਜ਼ ਵੋਟ ਨਾ ਕੱਟੀ ਜਾਵੇ। ਇਸ ਪਿੰਡ ਆਗੂ ਜੀਵਨ ਸਿੰਘ ਧਾਲੀਵਾਲ, ਸਰਪੰਚ ਜਸਵੀਰ ਸਿੰਘ ਦੇਹੜਕਾ, ਬਲਦੇਵ ਸਿੰਘ ਧਾਲੀਵਾਲ ਪੰਚ, ਰਣਜੀਤ ਸਿੰਘ ਬੱਬੂ ਸਾਬਕਾ ਸਰਪੰਚ, ਲਾਡੀ ਸਿੰਘ, ਜਿੰਦਰ ਸਿੰਘ ਧਾਲੀਵਾਲ, ਸਮੁੰਦਾ ਸਿੰਘ ਆਸਟ੍ਰੇਲੀਆ, ਪ੍ਰੀਤਮ ਸਿੰਘ ਫੌਜੀ, ਬਿੱਕਰ ਸਿੰਘ, ਚਮਕੌਰ ਸਿੰਘ, ਅਮਰਜੀਤ ਸਿੰਘ, ਦਿਆਲ ਸਿੰਘ, ਦਰਸ਼ਨ ਸਿੰਘ ਦਲੇਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਡੈਫ ਟੇਬਲ ਟੈਨਿਸ ਖਿਡਾਰਨ ਐਸ਼ਵਿਨ ਕੌਰ ਦੀ ਹੋਈ ਭਾਰਤੀ ਟੀਮ ਵਿਚ ਚੋਣ
Ad Position 24
No active advertisement