10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਜਨਕਪੁਰੀ ’ਚ ਨਿਗਮ ਦੀ ਸਖ਼ਤੀ-ਨਾਜਾਇਜ਼ ਰੇਹੜੀਆਂ ਜ਼ਬਤ

Ad Position 21
No active advertisement
ਅਜੀਤ ਡੈਸਕ 08-07-2026

ਲੁਧਿਆਣਾ, 7 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਦੇ ਉਦੇਸ਼ ਨਾਲ ਨਗਰ ਨਿਗਮ ਨੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਆਪਣੀ ਮੁਹਿੰਮ ਹੋਰ ਤੇਜ ਕਰ ਦਿੱਤੀ ਹੈ। ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ‘ਤੇ ਜ਼ੋਨ ਬੀ. ਦੀ ਤਹਿਬਾਜ਼ਾਰੀ ਸ਼ਾਖਾ ਵਲੋਂ ਜਨਕਪੁਰੀ ਇਲਾਕੇ ਵਿਚ ਵਿਸ਼ੇਸ਼ ਕਾਰਵਾਈ ਕੀਤੀ ਗਈ। ਤਹਿਬਾਜ਼ਾਰੀ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਹੋਈ, ਇਸ ਕਾਰਵਾਈ ਦੌਰਾਨ ਜਨਤਕ ਥਾਵਾਂ ਤੇ ਨਾਜਾਇਜ਼ ਤੌਰ ਤੇ ਲੱਗੀਆਂ ਕਈ ਰੇਹੜੀਆਂ ਨੂੰ ਸਾਮਾਨ ਸਮੇਤ ਜ਼ਬਤ ਕਰ ਲਿਆ ਗਿਆ। ਕਾਰਵਾਈ ਦੌਰਾਨ ਟੀਮ ਨੇ ਉਨ੍ਹਾਂ ਦੁਕਾਨਦਾਰਾਂ ਖ਼ਿਲਾਫ਼ ਵੀ ਸਖ਼ਤ ਰਵੱਈਆ ਅਪਣਾਇਆ, ਜਿਨ੍ਹਾਂ ਨੇ ਆਪਣੀਆਂ ਦੁਕਾਨਾਂ ਦੇ ਬਾਹਰ ਸੜਕਾਂ ਅਤੇ ਫੁੱਟਪਾਥਾਂ ‘ਤੇ ਸਾਮਾਨ ਰੱਖ ਕੇ ਕਬਜ਼ਾ ਕੀਤਾ ਹੋਇਆ ਸੀ। ਨਿਗਮ ਦੀ ਟੀਮ ਨੇ ਅਜਿਹਾ ਸਾਮਾਨ ਵੀ ਜ਼ਬਤ ਕਰ ਲਿਆ ਅਤੇ ਦੁਕਾਨਦਾਰਾਂ ਨੂੰ ਸਪੱਸ਼ਟ ਕੀਤਾ ਕਿ ਜਨਤਕ ਥਾਵਾਂ ਤੇ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਇੰਸਪੈਕਟਰ ਸੁਨੀਲ ਕੁਮਾਰ ਨੇ ਕਿਹਾ ਕਿ ਰੇਹੜੀ ਚਾਲਕਾਂ ਅਤੇ ਦੁਕਾਨਦਾਰਾਂ ਨੂੰ ਆਖ਼ਰੀ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਉਹ ਆਪਣੀਆਂ ਰੇਹੜੀਆਂ ਜਾ ਸਾਮਾਨ ਸੜਕਾਂ ਉਤੇ ਫੁੱਟਪਾਥਾਂ ‘ਤੇ ਨਾ ਰੱਖਣ। ਜੇਕਰ ਇਸ ਤੋ ਬਾਅਦ ਵੀ ਕਿਸੇ ਨੇ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ, ਸਾਮਾਨ ਜ਼ਬਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਪਸ਼ੂ-ਧਨ ਦੀ ਸਿਹਤ ਸੁਰੱਖਿਆ ਅਤੇ ਟੀਕਾਕਰਨ ਮੁਹਿੰਮਾਂ ਨੂੰ ਮਿਲੇਗੀ ਨਵੀਂ ਮਜ਼ਬੂਤੀ-ਗੁਰਮੀਤ ਸਿੰਘ ਖੁੱਡੀਆਂ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਠੱਪ ਕਰਕੇ ਦਿੱਤਾ ਧਰਨਾ, ਅਣਮਿੱਥੇ ਸਮੇਂ ਲਈ ਜਾਰੀ ਰਹੇਗਾ ਸੰ...
Ad Position 24