10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪਸ਼ੂ-ਧਨ ਦੀ ਸਿਹਤ ਸੁਰੱਖਿਆ ਅਤੇ ਟੀਕਾਕਰਨ ਮੁਹਿੰਮਾਂ ਨੂੰ ਮਿਲੇਗੀ ਨਵੀਂ ਮਜ਼ਬੂਤੀ-ਗੁਰਮੀਤ ਸਿੰਘ ਖੁੱਡੀਆਂ

Ad Position 21
No active advertisement
ਅਜੀਤ ਡੈਸਕ 08-07-2026
ਲੁਧਿਆਣਾ, 7 ਜੁਲਾਈ (ਜਸਵਿੰਦਰ ਸਿੰਘ)-ਪੰਜਾਬ ਸਰਕਾਰ ਨੇ ਸੂਬੇ ਵਿਚ ਪਸ਼ੂ-ਧਨ ਦੀ ਸਿਹਤ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਵੈਟਰਨਰੀ ਵੈਕਸੀਨਾਂ ਦੀ ਗੁਣਵੱਤਾ ਨੂੰ ਟਰਾਂਸਪੋਰਟ ਦੌਰਾਨ ਬਰਕਰਾਰ ਰੱਖਣ ਲਈ ਇਕ ਮਹੱਤਵਪੂਰਨ ਪਹਿਲ ਕਰਦਿਆਂ ਲੁਧਿਆਣਾ ਸਥਿਤ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ (ਪੀ.ਵੀ.ਵੀ.ਆਈ.) ਵਿਖੇ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਨੂੰ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਰੀ ਝੰਡੀ ਦਿਖਾ ਕੇ ਫ਼ੀਲਡ ਲਈ ਰਵਾਨਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੇ ਹਿਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਪਸ਼ੂਆਂ ਨੂੰ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਟੀਕਾਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਵੈਨ ਟਰਾਂਸਪੋਰਟ ਦੌਰਾਨ 2 ਤੋਂ 8 ਡਿਗਰੀ ਸੈਲਸੀਅਸ ਤਾਪਮਾਨ ਨਿਰੰਤਰ ਬਣਾਈ ਰੱਖਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਗਈ ਹੈ। ਇਸ ਰਾਹੀਂ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਤੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵੈਟਰਨਰੀ ਵੈਕਸੀਨਾਂ ਅਤੇ ਹੋਰ ਜੈਵਿਕ ਉਤਪਾਦਾਂ ਦੀ ਸੁਰੱਖਿਅਤ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਹਾਈਟੈੱਕ ਕੋਲਡ ਵੈਨ ਸੂਬੇ ਭਰ ਵਿਚ ਭੇਜੀਆਂ ਜਾਣ ਵਾਲੀਆਂ ਵੈਕਸੀਨਾਂ ਨੂੰ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਬਣਾਈ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗੀ ਅਤੇ ਵੈਟਰਨਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਨਿਰਦੇਸ਼ਕ ਡਾ. ਪਰਮਦੀਪ ਸਿੰਘ ਵਾਲੀਆ ਨੇ ਕਿਹਾ ਕਿ ਇਸ ਕੋਲਡ ਵੈਨ ਦੇ ਸ਼ਾਮਲ ਹੋਣ ਨਾਲ ਸੂਬੇ ਦੇ ਹਰ ਕੋਨੇ ਤੱਕ ਉਚ ਗੁਣਵੱਤਾ ਵਾਲੀਆਂ ਵੈਟਰਨਰੀ ਵੈਕਸੀਨਾਂ ਦੀ ਸੁਰੱਖਿਅਤ ਢੰਗ ਨਾਲ ਸਪਲਾਈ ਸੰਭਵ ਹੋ ਸਕੇਗੀ। ਉਦਘਾਟਨੀ ਸਮਾਰੋਹ ਦੌਰਾਨ ਸੰਯੁਕਤ ਡਾਇਰੈਕਟਰ ਡਾ. ਹਰਵੀਨ ਕੌਰ ਧਾਲੀਵਾਲ, ਸੀਨੀਅਰ ਅਧਿਕਾਰੀ ਡਾ. ਜਗਦੀਪ ਸਿੰਘ ਖਹਿਰਾ, ਡਾ. ਸੁਖਵਿੰਦਰ ਸਿੰਘ, ਡਾ. ਦੀਪਕ ਜਾਂਗੜਾ, ਡਾ. ਅਨੁਪਮਾ, ਡਾ. ਅਨਿਲ ਗੁਪਤਾ, ਡਾ. ਪ੍ਰਿਤਪਾਲ ਸਿੰਘ ਅਤੇ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਦੇ ਹੋਰ ਅਧਿਕਾਰੀਆਂ ਅਤੇ ਸਮੂਹ ਸਟਾਫ਼ ਨੇ ਵੀ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ ਅਗਲੀ ਖ਼ਬਰ ਜਨਕਪੁਰੀ ’ਚ ਨਿਗਮ ਦੀ ਸਖ਼ਤੀ-ਨਾਜਾਇਜ਼ ਰੇਹੜੀਆਂ ਜ਼ਬਤ
Ad Position 24