10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਵਿਜੀਲੈਂਸ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 08-07-2026

ਲੁਧਿਆਣਾ, 7 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਸੇਵੀਅਰ ਰਿਕਵਰੀ ਏਜੰਸੀ, ਲੁਧਿਆਣਾ ਦੀ ਕੰਪਨੀ ਵਿਚ ਕੰਮ ਕਰਦੇ ਰਵਨੀਤ ਸਿੰਘ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੂੰ ਕਬੀਰ ਨਗਰ, ਬਸਤੀ ਜੋਧੇਵਾਲ ਦੇ ਇਕ ਨਿਵਾਸੀ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ 2007 ਤੋਂ ਆਪਣੀ ਰਿਹਾਇਸ਼ ਦੀ ਪਹਿਲੀ ਮੰਜ਼ਿਲ ‘ਤੇ ‘’ਜੀ .ਐਨ .ਡਬਲਿਉ” ਨਾਮ ਹੇਠ ਇਕ ਕੱਪੜਾ ਫੈਕਟਰੀ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਆਈ ਡੀ ਬੀ ਆਈ ਬੈਂਕ ਤੋਂ ਫੈਕਟਰੀ ਲਈ 40 ਲੱਖ ਰੁਪਏ ਦੀ ਨਕਦ ਕ੍ਰੈਡਿਟ (ਸੀ ਸੀ ) ਸੀਮਾ/ਕਰਜ਼ਾ ਪ੍ਰਾਪਤ ਕੀਤਾ ਸੀ। ਅਦਾਇਗੀ ਨਾ ਹੋਣ ਕਾਰਨ, ਕਰਜ਼ੇ ਦਾ ਮਾਮਲਾ ਇਸ ਸਮੇਂ ਚੰਡੀਗੜ੍ਹ ਦੇ ਕਰਜ਼ਾ ਵਸੂਲੀ ਟ੍ਰਿਬਿਊਨਲ ਕੋਲ ਵਿਚਾਰ ਅਧੀਨ ਹੈ। 25 ਮਈ ਨੂੰ, ਰਵਨੀਤ ਸਿੰਘ ਨਾਮ ਦੇ ਇਕ ਵਿਅਕਤੀ ਨੇ ਸ਼ਿਕਾਇਤਕਰਤਾ ਨਾਲ ਸੰਪਰਕ ਕੀਤਾ। ਖੁਦ ਨੂੰ ਤਹਿਸੀਲ ਪੂਰਬੀ, ਲੁਧਿਆਣਾ ਦਾ ਕਰਮਚਾਰੀ ਦੱਸ ਕੇ ਸ਼ਿਕਾਇਤਕਰਤਾ ਨੂੰ ਤਹਿਸੀਲ ਪੂਰਬੀ ਅਥਾਰਟੀ ਦੇ ਦਸਤਖਤ ਵਾਲਾ ਇਕ ਨੋਟਿਸ ਦਿੱਤਾ। ਉਸ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਆਈ. ਡੀ. ਬੀ. ਆਈ. ਬੈਂਕ 28 ਮਈ ਨੂੰ ਜਾਇਦਾਦ ‘ਤੇ ਕਬਜ਼ਾ ਕਰਨ ਵਾਲੀ ਸੀ। ਰਵਨੀਤ ਸਿੰਘ ਨੇ ਫਿਰ ਕਬਜ਼ਾ ਦੇਣ ਵਿਚ ਦੇਰੀ ਕਰਨ ਲਈ 60,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਵਾਅਦਾ ਕੀਤਾ ਕਿ ਉਹ ਕਰਜ਼ੇ ਦਾ ਨਿਪਟਾਰਾ ਕਰਨ ਲਈ ਤਿੰਨ ਮਹੀਨਿਆਂ ਦੀ ਮਿਆਦ ਵਧਾਉਣ ਵਿਚ ਮਦਦ ਕਰੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਰਵਨੀਤ ਸਿੰਘ ਨੇ ਪਹਿਲਾਂ ਹੀ ਨਿਪਟਾਰੇ ਕਰਵਾਉਣ ਲਈ ਕਥਿਤ ਤੌਰ ‘ਤੇ ਹੋਰ ਅਧਿਕਾਰੀਆਂ ਦੇ ਨਾਮ ’ਤੇ 20,000 ਦੀ ਪਹਿਲੀ ਕਿਸ਼ਤ ਲੈ ਲਈ ਸੀ ਤੇ ਹੁਣ 10,000 ਦੀ ਦੂਜੀ ਕਿਸ਼ਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਦੋਸ਼ੀ ਦੀ ਗੱਲਬਾਤ ਰਿਕਾਰਡ ਕਰ ਲਈ। ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਰਿਕਵਰੀ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਜਾਂਚ ਦੌਰਾਨ ਦੋਸ਼ੀ ਰਵਨੀਤ ਸਿੰਘ ਤਹਿਸੀਲ ਪੂਰਬੀ ਜ਼ਿਲ੍ਹਾ ਲੁਧਿਆਣਾ ਦਾ ਕਰਮਚਾਰੀ ਨਹੀਂ ਪਾਇਆ ਗਿਆ, ਬਲਕਿ ਉਹ ਸੇਵੀਅਰ ਰਿਕਵਰੀ ਏਜੰਸੀ ਲੁਧਿਆਣਾ ਵਿਚ ਰਿਕਵਰੀ ਏਜੰਟ ਵਜੋਂ ਕੰਮ ਕਰਦਾ ਪਾਇਆ ਗਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਹਿਮਾਂਸ਼ੂ ਜੈਨ ਨੇ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਦਸਤਾਵੇਜ਼ੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੀਤਾ ਰ... ਅਗਲੀ ਖ਼ਬਰ ਪਸ਼ੂ-ਧਨ ਦੀ ਸਿਹਤ ਸੁਰੱਖਿਆ ਅਤੇ ਟੀਕਾਕਰਨ ਮੁਹਿੰਮਾਂ ਨੂੰ ਮਿਲੇਗੀ ਨਵੀਂ ਮਜ਼ਬੂਤੀ-ਗੁਰਮੀਤ ਸਿੰਘ ਖੁੱਡੀਆਂ
Ad Position 24