10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਸਾਮਾਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 08-07-2026

zਲੁਧਿਆਣਾ, 7 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸੌਰਵ ਸ਼ਰਮਾ ਵਾਸੀ ਗਗਨਦੀਪ ਕਾਲੋਨੀ, ਸਰਬਜੀਤ ਸਿੰਘ ਉਰਫ਼ ਸਾਬੀ ਵਾਸੀ ਬਸੰਤ ਅਤੇ ਮੁਹੰਮਦ ਕਾਦਿਰ ਵਾਸੀ ਕਾਕੋਵਾਲ ਰੋਡ ਸ਼ਾਮਿਲ ਹਨ। ਪੁਲਿਸ ਵਲੋਂ ਇਹਨਾਂ ਦੇ ਕਬਜ਼ੇ ਵਿਚੋਂ ਛੇ ਮੋਬਾਈਲ, ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਵਾਰਦਾਤਾਂ ਕਰ ਚੁੱਕੇ ਸਨ। ਪੁਲਿਸ ਨੇ ਇਹਨਾਂ ਨੂੰ ਫ਼ਿਰੋਜ਼ਪੁਰ ਰੋਡ ਤੋਂ ਕਾਬੂ ਕੀਤਾ ਹੈ। ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਮੇਅਰ ਇੰਦਰਜੀਤ ਕੌਰ ਨੇ ਤਾਜਪੁਰ ਰੋਡ ’ਤੇ ਸੀਵਰੇਜ ਯੋਜਨਾ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਮਾਮਲੇ ਵਿਚ ਧੋਖਾਧੜੀ ਦਾ ਸ਼ਿਕਾਰ ਵਿਅਕਤੀ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Ad Position 24