10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ‘ਚ ਹੋਏ ਅੱਤਿਆਚਾਰਾਂ ਨੂੰ ਦਰਸਾਉਂਦੀ ‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਲਗਾਉਣਾ ਅਤਿ ਮੰਦਭਾਗਾ-ਮਨਜਿੰਦਰ ਲਲਤੋਂ

Ad Position 21
No active advertisement
ਅਜੀਤ ਡੈਸਕ 08-07-2026

ਫੁੱਲਾਂਵਾਲ, 7 ਜੁਲਾਈ (ਮਨਜੀਤ ਸਿੰਘ ਦੁੱਗਰੀ)-1984 ਤੋਂ 1995 ਦੇ ਦੌਰ ‘ਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਘਰੋਂ ਚੱਕ ਕੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰਨ ਤੋਂ ਬਾਅਦ ਲਾਵਾਰਸ ਅਤੇ ਅਣਪਛਾਤੀਆਂ ਲਾਸ਼ਾਂ ਕਰਾਰ ਦੇ ਕੇ ਵੱਖ ਵੱਖ ਸ਼ਮਸ਼ਾਨ ਘਾਟਾਂ ਵਿਚ ਉਨ੍ਹਾਂ ਦੇ ਕੀਤੇ ਅੰਤਿਮ ਸੰਸਕਾਰ ਦੇ ਕੌੜੇ ਸੱਚ ਨੂੰ ਉਜਾਗਰ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ, ਜਿਨ੍ਹਾਂ ਨੂੰ ਮੌਕੇ ਦੀਆਂ ਸਰਕਾਰਾਂ ਨੇ ਅੰਨ੍ਹਾ ਤਸ਼ੱਦਦ ਕਰਨ ਤੋਂ ਬਾਅਦ ਮੌਤ ਦੇ ਘਾਟ ਉਤਾਰ ਦਿੱਤਾ ਸੀ, ਦੇ ਸੰਘਰਸ਼ ਭਰੇ ਜੀਵਨ ਨੂੰ ਦਰਸਾਉਂਦੀ ਦਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’ ਦੇ ਰਿਲੀਜ਼ ਹੋਣ ‘ਤੇ ਦੋ ਦਿਨ ਬਾਅਦ ਹੀ ਸਰਕਾਰ ਵਲੋਂ ਪਾਬੰਦੀ ਲਗਾ ਕੇ ਓ.ਟੀ.ਟੀ. ਚੈਨਲ ਤੋਂ ਹਟਾ ਦੇਣਾ ਅਤਿ ਮੰਦਭਾਗਾ ਹੈ, ਜੋ ਆਜ਼ਾਦ ਦੇਸ਼ ਵਿਚ ਪੰਜਾਬੀਆਂ ਨੂੰ ਗ਼ੁਲਾਮ ਹੋਣ ਦਾ ਅਹਿਸਾਸ ਕਰਵਾਉਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਬਲਾਕ ਸੰਮਤੀ ਮੈਂਬਰ ਮਨਜਿੰਦਰ ਸਿੰਘ ਆੜ੍ਹਤੀਆ ਲਲਤੋਂ ਕਲਾਂ ਨੇ ਕਿਹਾ ਕਿ ਸਰਕਾਰ ਨੂੰ ਅਜੋਕੀ ਨੌਜਵਾਨ ਪੀੜੀ ਨੂੰ ਆਪਣੇ ਪੁਰਖਿਆਂ ਦੇ ਸੰਘਰਸ਼ ਭਰੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਂਦੀ ਇਸ ਫ਼ਿਲਮ ਨੂੰ ਮੁੜ ਰਿਲੀਜ਼ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਨੇ ਫੜੀ ਕਿਸਾਨਾਂ ਦੀ ਬਾਂਹ-ਸਿੱਧੂ, ਗਿੱਲ ਅਗਲੀ ਖ਼ਬਰ ਬੂਟਿਆਂ ਦਾ ਕਾਰੋਬਾਰ ਕਰਵਾਉਣ ਦਾ ਝਾਂਸਾ ਦੇ ਕੇ 13 ਲੱਖ ਵੀ ਧੋਖਾਧੜੀ ਕਰਨ ਵਾਲੇ ਨਰਸਰੀ ਮਾਲਕ ਖ਼ਿਲਾਫ਼ ਕੇਸ ਦਰਜ
Ad Position 24