09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸੋਸ਼ਲ ਮੀਡੀਆ ’ਤੇ ਅਸ਼ਲੀਲ ਟਿੱਪਣੀਆਂ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 08-07-2026
ਲੁਧਿਆਣਾ, 7 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੋਸ਼ਲ ਮੀਡੀਆ ‘ਤੇ ਅਸ਼ਲੀਲ ਟਿੱਪਣੀਆਂ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਾਖੰਡ ਭਜਾਓ-ਪੰਜਾਬ ਬਚਾਓ ਦੇ ਮੁਖੀ ਮਨਪ੍ਰੀਤ ਸਿੰਘ ਖਾਲਸਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਸੋਸ਼ਲ ਮੀਡੀਆ ‘ਤੇ ਭਾਬੀ ਚੁੰਮੇਵਾਲੀ ਦੇ ਨਾਂ ਤੋਂ ਮਸ਼ਹੂਰ ਔਰਤ ਰਣਜੀਤ ਕੌਰ ਅਤੇ ਉਸਦੇ ਪਤੀ ਜਿੰਦਾ ਹੰਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਮੀਡੀਆ ‘ਤੇ ਅਸ਼ਲੀਲਤਾ ਫੈਲਾ ਰਹੇ ਹਨ ਅਤੇ ਅਸ਼ਲੀਲ ਭਾਸ਼ਾ ਦਾ ਪ੍ਰਯੋਗ ਕਰਦੇ ਹਨ, ਜਿਸ ‘ਤੇ ਸਮਾਜ ਵਿਚ ਬੁਰਾ ਅਸਰ ਪੈ ਰਿਹਾ ਹੈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨ ਮਨਪ੍ਰੀਤ ਸਿੰਘ ਖਾਲਸਾ ਅਤੇ ਉਸ ਦੇ ਸਾਥੀਆਂ ਵਲੋਂ ਉਚ ਪੁਲਿਸ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਅਤੇ ਇਹ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਸੀ। ਉਸ ਤੋਂ ਬਾਅਦ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਫ. ਵਲੋਂ ਬੂਟੇ ਲਗਾ ਕੇ ‘ਰੁੱਖ ਲਗਾਓ ਵਾਤਾਵਰਨ ਬਚਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ-ਹੌਬੀ ਅਗਲੀ ਖ਼ਬਰ ਨਵਚੇਤਨਾ ਅਤੇ ਡੀ.ਐੱਮ.ਸੀ. ਦੁਆਰਾ ਸਮਾਰਟ ਸਕੂਲ ਮੋਤੀ ਨਗਰ ਵਿਖੇ ਬੂਟੇ ਵੰਡੇ
Ad Position 24