ਸਪਰਿੰਗ ਡੇਲ ਦੇ ਵਿਦਿਆਰਥੀਆਂ ਨੇ ਛੁੱਟੀਆਂ ਤੋਂ ਬਾਅਦ ਕੀਤੀ ਸਕੂਲ ਵਾਪਸੀ
ਅਜੀਤ ਡੈਸਕ
08-07-2026
ਲੁਧਿਆਣਾ, 7 ਜੁਲਾਈ (ਭੁਪਿੰਦਰ ਸਿੰਘ ਬੈਂਸ)-ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅੱਜ ਖਿੜ੍ਹੇ ਚਿਹਰਿਆਂ ਨਾਲ ਸਕੂਲ ਵਿਚ ਵਾਪਸੀ ਕੀਤੀ। ਇਸ ਦੌਰਾਨ ਛੁੱਟੀਆਂ ਤੋਂ ਬਾਅਦ ਸਕੂਲ ਵਾਪਸ ਪਰਤਣ ਤੇ ਬੈਂਡ ਦੀ ਧੁੰਨ ਦੇ ਨਾਲ ਬੱਚਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਆਪਣੇ ਅਧਿਆਪਕਾਂ ਦੇ ਨਾਲ ਛੁੱਟੀਆਂ ਵਿਚ ਬਿਤਾਏ ਆਪਣੇ ਯਾਦਗਾਰੀ ਪਲਾਂ ਨੂੰ ਸਾਂਝਾ ਕੀਤਾ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਇਸ ਦੌਰਾਨ ਬੱਚਿਆਂ ਨੂੰ ਦੁਗਣੇ ਜੋਸ਼ ਨਾਲ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸਕੂਲ ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।