ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਰੋਜ਼ਾਨਾ ਮਾਰਕੀਟਾਂ ਅਤੇ ਆਈਸਕ੍ਰੀਮ ਫ਼ੈਕਟਰੀ ’ਤੇ ਫੂਡ ਸੇਫ਼ਟੀ ਟੀਮ ਦੀ ਸਖ਼ਤ ਕਾਰਵਾਈ

Ad Position 21
No active advertisement
ਅਜੀਤ ਡੈਸਕ 09-07-2026

ਲੁਧਿਆਣਾ, 8 ਜੁਲਾਈ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਅਸ਼ੀਸ਼ ਚਾਵਲਾ, ਜ਼ਿਲ੍ਹਾ ਸਿਹਤ ਅਫ਼ਸਰ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਵੱਲੋਂ ਅੱਜ ਲੁਧਿਆਣਾ ਸ਼ਹਿਰ ਵਿਚ ਰੋਜ਼ਾਨਾ ਮਾਰਕੀਟਾਂ ਵਿਚ ਲੱਗ ਰਹੀਆਂ ਰੇਹੜੀਆਂ ਅਤੇ ਫੜੀਆਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਜਾਂਚ ਦੌਰਾਨ ਟੀਮ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ, ਸਫ਼ਾਈ ਅਤੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ ਦੇ ਨਿਯਮਾਂ ਦੀ ਪਾਲਣਾ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਇੱਕ ਆਈਸਕ੍ਰੀਮ ਫ਼ੈਕਟਰੀ ਦੀ ਵੀ ਜਾਂਚ ਕੀਤੀ ਗਈ, ਜਿੱਥੋਂ ਆਈਸਕ੍ਰੀਮ ਦੇ ਦੋ ਨਮੂਨੇ ਭਰ ਕੇ ਲੈਬਾਰਟਰੀ ਵਿਚ ਜਾਂਚ ਲਈ ਭੇਜੇ ਗਏ ਹਨ। ਜਾਂਚ ਰਿਪੋਰਟ ਪ੍ਰਾਪਤ ਹੋਣ ਉਪਰੰਤ ਨਿਯਮਾਂ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਫੂਡ ਸੇਫ਼ਟੀ ਆਨ ਵੀਲਜ਼ ਟੀਮ ਵੱਲੋਂ ਸੁਭਾਸ਼ ਨਗਰ ਅਤੇ ਜਲੰਧਰ ਬਾਈਪਾਸ ਖੇਤਰ ਵਿਚ ਖਾਣ-ਪੀਣ ਦੇ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੇ ਅਤੇ ਮਿਆਰੀ ਭੋਜਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਟੀਮ ਨੇ ਫੂਡ ਬਿਜ਼ਨਸ ਅਪਰੇਟਰਾਂ ਨੂੰ ਐਫ.ਐਸ. ਐਸ.ਏ.ਆਈ ਦੇ ਨਿਯਮਾਂ ਦੀ ਪੂਰੀ ਪਾਲਣਾ ਕਰਨ, ਸਫ਼ਾਈ ਦੇ ਉੱਚ ਮਾਪਦੰਡ ਬਣਾਈ ਰੱਖਣ ਅਤੇ ਖਪਤਕਾਰਾਂ ਨੂੰ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਕਰਵਾਉਣ ਦੀ ਅਪੀਲ ਕੀਤੀ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਫੂਡ ਸੇਫ਼ਟੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਫੂਡ ਬਿਜ਼ਨਸ ਆਪ੍ਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਦਾਰਿਆਂ ਵਿੱਚ ਸਫ਼ਾਈ, ਗੁਣਵੱਤਾ ਅਤੇ ਐਫ.ਐਸ.ਐਸ.ਏ.ਆਈ. ਦੇ ਮਾਪਦੰਡਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੀ ਸਿਹਤ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੁਰੱਖਿਆ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਦਿਲਜੀਤ ’ਤੇ ਵਰ੍ਹੇ ਰਵਨੀਤ ਸਿੰਘ ਬਿੱਟੂ ਓ. ਟੀ. ਟੀ. ਮਾਮਲੇ ਨੂੰ ਦੱਸਿਆ ਪ੍ਰਚਾਰ ਦਾ ਹੱਥਕੰਡਾ ਅਗਲੀ ਖ਼ਬਰ ਅਨੰਤਨਾਗ ’ਚ ਅੱਤਵਾਦੀਆਂ ਦੇ ਤਿੰਨ ਓਵਰ-ਗਰਾਊਂਡ ਵਰਕਰ ਗ੍ਰਿਫ਼ਤਾਰ
Ad Position 24
No active advertisement