ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸਵ: ਰਜਿੰਦਰ ਸਿੰਘ ਨੂੰ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਕੀਤੀ ਸ਼ਰਧਾਂਜਲੀ ਭੇਟ

Ad Position 21
No active advertisement
ਅਜੀਤ ਡੈਸਕ 09-07-2026
ਲੁਧਿਆਣਾ, 8 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਮਸ਼ਹੂਰ ਕਲੋਨਾਈਜ਼ਰ ਗੁਰਨਾਮ ਸਿੰਘ ਅਤੇ ਕੰਵਲਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਸਵ: ਰਜਿੰਦਰ ਸਿੰਘ ਨਮਿੱਤ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਸਰਾਭਾ ਨਗਰ ਵਿਖੇ ਹੋਈ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਕਰਨੈਲ ਸਿੰਘ ਨੇ ਵੈਰਾਗਮਈ ਕੀਰਤਨ ਕੀਤਾ ਉਪਰੰਤ ਸਮਾਜ ਦੇ ਵਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਸਵ: ਰਜਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਭਾਰਤੀ ਜਨਤਾ ਪਾਰਟੀ ਆਗੂ ਅਮਰਜੀਤ ਸਿੰਘ ਟਿੱਕਾ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਕ੍ਰਿਸ਼ਨ ਕੁਮਾਰ ਬਾਵਾ, ਗੁਰਦੇਵ ਸਿੰਘ ਲਾਂਪਰਾ, ਕੇਵਲ ਕ੍ਰਿਸ਼ਨ ਛਾਬੜਾ, ਮੋਗਾ ਦੇ ਏਡੀਸੀ ਗੁਰਪ੍ਰੀਤ ਸਿੰਘ, ਪੁਲਿਸ ਅਧਿਕਾਰੀ ਪਰਮਜੀਤ ਸਿੰਘ ਪੰਨੂ, ਵਿਨੋਦ ਦੀਵਾਨ, ਸਰਦਾਰ ਪੋਸਟਰ ਦੇ ਮਾਲਕ ਜਸਵਿੰਦਰ ਸਿੰਘ, ਮਹਿੰਦਰ ਗੋਇਲ, ਅਰੋੜਾ ਖੱਤਰੀ ਬੋਰਡ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ, ਵਿਜੇ ਦਾਨਵ, ਕੌਂਸਲਰ ਅਮਨ ਬੱਗਾ, ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ, ਅਸ਼ੋਕ ਮੱਕੜ ਆਦਿ ਹਾਜ਼ਰ ਸਨ। ਇਨ੍ਹਾਂ ਸਾਰਿਆਂ ਨੇ ਸਵ: ਰਜਿੰਦਰ ਸਿੰਘ ਦੇ ਲੜਕਿਆਂ ਗੁਰਨਾਮ ਸਿੰਘ, ਕੰਵਲਜੀਤ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਲੋਂ ਅਮਰਜੀਤ ਸਿੰਘ ਟਿੱਕਾ ਅਤੇ ਗੁਰਦੁਆਰਾ ਸਿੰਘ ਸਭਾ ਸਰਾਭਾ ਨਗਰ ਦੇ ਪ੍ਰਧਾਨ ਵਲੋਂ ਗੁਰਨਾਮ ਸਿੰਘ ਅਤੇ ਕੰਵਲਜੀਤ ਸਿੰਘ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਵਿਦਿਆਰਥੀ ਦੀ ਭਾਰਤੀ ਫੌਜ ਵਿਚ ਉੱਚ ਅਧਿਕਾਰੀ ਵਜੋਂ ਨਿਯੁਕਤੀ ਅਗਲੀ ਖ਼ਬਰ ਇਰਾਨ ਦੇ ਤਾਜ਼ਾ ਹਮਲਿਆਂ ਨੇ ਹਿਲਾਈ ਦੁਨੀਆ, ਅਮਰੀਕਾ ਨੇ ਆਰਥਿਕ ਰਾਹਤ ਕੀਤੀ ਰੱਦ
Ad Position 24
No active advertisement