06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਮੌਨਸੂਨ ਦੀ ਹਰ ਚੁਣੌਤੀ ਨਾਲ ਨਜਿੱਠਣ ਲਈ ਨਗਰ ਨਿਗਮ ਤਿਆਰ

Ad Position 21
No active advertisement
ਅਜੀਤ ਡੈਸਕ 10-07-2026

ਲੁਧਿਆਣਾ, 9 ਜੁਲਾਈ (ਭੁਪਿੰਦਰ ਸਿੰਘ ਬੈਂਸ)- ਮੌਨਸੂਨ ਦੇ ਮੌਸਮ ਦੌਰਾਨ ਲੋਕਾਂ ਨੂੰ ਵਧੀਆ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਨੇ ਆਪਣੀ ਕਿਸਮ ਦਾ ਵਿਸ਼ੇਸ਼ ਉਪਰਾਲਾ ਕਰਦਿਆਂ 24 ਘੰਟੇ ਚੱਲਣ ਵਾਲੀ ਮੌਨਸੂਨ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਦੀ ਸ਼ੁਰੂਆਤ ਕੀਤੀ ਹੈ। ਵੀਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਨੇ ਜੋਨ-ਡੀ ਦਫਤਰ ਵਿਖੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਇਸ ਸੇਵਾ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਵਲੋਂ 90867-91867 ਨੰਬਰ ਲੋਕਾਂ ਲਈ ਸਮਰਪਿਤ ਕੀਤਾ ਗਿਆ ਹੈ। ਜਿਸ ਤੇ ਵਸਨੀਕ ਕਾਲ ਕਰਨ ਦੇ ਨਾਲ-ਨਾਲ ਵਟਸਐਪ ਰਾਹੀਂ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਚੈਟਬੋਟ ਰਾਹੀਂ ਨਾਗਰਿਕ ਆਪਣੀ ਸਮੱਸਿਆ, ਪਤਾ, ਵਾਡਰ ਨੰਬਰ ਅਤੇ ਮੌਕੇ ਦੀ ਤਸਵੀਰ ਭੇਜਕੇ ਸ਼ਿਕਾਇਤ ਦਰਜ ਕਰਵਾ ਸਕਣਗੇ। ਸ਼ਿਕਾਇਤ ਦਰਜ ਹੁੰਦਿਆਂ ਹੀ ਸਬੰਧਤ ਅਧਿਕਾਰੀ ਨੂੰ ਭੇਜੀ ਜਾਵੇਗੀ ਅਤੇ ਸ਼ਿਕਾਇਤਕਰਤਾ ਨੂੰ ਸ਼ਿਕਾਤਿ ਨੰਬਰ ਅਤੇ ਸਬੰਧਤ ਅਧਿਕਾਰੀ ਦਾ ਸੰਪਰਕ ਵੇਰਵਾ ਵੀ ਮੁਹੱਈਆ ਕਰਵਾਇਆ ਜਾਵੇਗਾ। ਨਗਰ ਨਿਗਮ ਦੇ ਜੋਨ-ਡੀ ਦਫਤਰ ਵਿਚ ਸਥਿਤ ਆਈਸੀਸੀਸੀ ਨੂੰ ਮੌਨਸੂਨ ਵਾਰ ਰੂਮ ਵਜੋਂ ਵਿਕਸਿਤ ਕੀਤਾ ਗਿਆ ਹੈ। ਇਸ ਵਾਰ ਰੂਮ ਰਾਹੀਂ ਸ਼ਹਿਰ ਵਿਚ ਲੱਗੇ ਲਗਭਗ 1700 ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੌਨਸੂਨ ਦੌਰਾਨ ਸ਼ਹਿਰ ਦੇ ਹਾਲਾਤਾਂ ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ। ਕੰਟਰੋਲ ਸੈਂਟਰ ਵਿਚ ਤੈਨਾਤ ਟੀਮ ਸ਼ਿਕਾਇਤਾਂ ਦੀ ਨਿਗਰਾਨੀ ਕਰਕੇ ਉਨ੍ਹਾਂ ਨੂੰ ਤੁਰੰਤ ਸਬੰਧਤ ਅਧਿਕਾਰੀਆਂ ਅਤੇ ਰੈਪਿਡ ਐਕਸ਼ਨ ਟੀਮਾਂ ਤੱਕ ਪਹੁੰਚਾਏਗੀ। ਨਗਰ ਨਿਗਮ ਅਨੁਸਾਰ ਇਸ ਪ੍ਰਣਾਲੀ ਰਾਹੀਂ ਜਲ ਭਰਨ, ਸੀਵਰੇਜ ਜਾਮ ਹੋਣ, ਖਰਾਬ ਸੜਕਾਂ, ਡਿੱਗੇ ਦਰੱਖਤਾਂ, ਬੰਦ ਪਈਆਂ ਸਟਰੀਟ ਲਾਈਟਾਂ ਅਤੇ ਮੌਨਸੂਨ ਨਾਲ ਜੁੜੀਆਂ ਹੋਰ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਵਿਚ ਮਦਦ ਮਿਲੇਗੀ। ਇਸ ਟੀਚੇ ਲਈ ਜੋਨ ਪੱਧਰ ਤੇ ਰੈਪਿਡ ਐਕਸ਼ਨ ਟੀਮਾਂ ਵੀ ਤੈਨਾਤ ਕੀਤੀਆਂ ਗਈਆਂ ਹਨ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨਗਰ ਨਿਗਮ ਮੌਨਸੂਨ ਦੌਰਾਨ ਲੋਕਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ ਅਧਾਰਿਤ ਇਹ ਪ੍ਰਣਾਲੀ ਵੱਖ-ਵੱਖ ਵਿਭਾਗਾਂ ਵਿਚਾਲੇ ਚੰਗਾ ਤਾਲਮੇਲ ਯਕੀਨੀ ਬਣਾਏਗੀ ਅਤੇ ਭਾਰੀ ਬਰਸਾਤ ਦੌਰਾਨ ਪ੍ਰਭਾਵਿਤ ਇਲਾਕਿਆਂ ਵਿਚ ਤੁਰੰਤ ਕਾਰਵਾਈ ਕਰਨ ਵਿਚ ਸਹਾਇਕ ਸਾਬਤ ਹੋਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਨਸੂਨ ਦੌਰਾਨ ਆਉਣ ਵਾਲੀ ਕਿਸੇ ਵੀ ਸਮੱਸਿਆ ਸਬੰਧੀ 90867-91867 ਤੇ ਕਾਲ ਕਰਨ ਜਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਉਣ, ਤਾਂ ਜੋ ਨਿਗਮ ਵਲੋਂ ਉਸਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ ਅਗਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਨੇ ਪਿੰਡ ਸਸਰਾਲੀ ਕਾਲੋਨੀ ਵਿਖੇ ਸਤਲੁਜ ਬੰਨ੍ਹ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
Ad Position 24
No active advertisement