06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਨੂੰ ਮਹਾਨ ਅਕੱਥ ਕਥਾ ਤੇ ਨਾਮ ਸਿਮਰਨ ਅਭਿਆਸ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 10-07-2026
ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਸੀ. ਆਰ. ਪੀ ਕਾਲੋਨੀ ਦੁੱਗਰੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਤਾਂ ਨੂੰ ਨਾਮ ਸਿਮਰਨ ਅਭਿਆਸ ਨਾਲ ਜੋੜਨ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ 11 ਜੁਲਾਈ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਮਹਾਨ ਅਕੱਥ ਕਥਾ ਸਿਮਰਨ ਅਭਿਆਸ ਸਮਾਗਮઠਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਟੋਹਾਣਾ ਵਾਲੇ ਸਵੇਰੇ 11 ਤੋਂ ਸ਼ਾਮ 3 ਵਜੇ ਤੱਕ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਸਿਮਰਨ ਅਭਿਆਸ ਕਰਵਾਉਣਗੇ ਉੱਥੇ ਨਾਲ ਹੀ ਗੁਰਬਾਣੀ ਸ਼ਬਦਾਂ ਦੀ ਅਕੱਥ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਨੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਕੱਥ ਕਥਾ ਤੇ ਸਿਮਰਨ ਅਭਿਆਸ ਸਮਾਗਮਾਂ ‘ਚ ਹਾਜ਼ਰੀਆਂ ਭਰਨ ਅਤੇ ਨਾਮ ਅਭਿਆਸ ਕਮਾਈ ਦਾ ਲਾਹਾ ਲੈ ਕੇ ਗੁਰੂ ਘਰ ਦੀਆਂ ਖੁਸੀਆਂ ਪ੍ਰਾਪਤ ਕਰਨ। ਇਸ ਮੌਕੇ ਗੁਰਦੀਪ ਸਿੰਘ ਕਾਲੜਾ, ਦਰਸ਼ਨ ਸਿੰਘ, ਗੁਰਿੰਦਰ ਸਿੰਘ ਚਾਵਲਾ, ਤਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਅਤੇ ਟੈਲੀ ਮਾਨਸ ਨੇ ਮਿਲ ਕੇ ਮਾਨਸਿਕ ਸਿਹਤ ਸੰਬੰਧੀ ਹੋਸਟਲਾਂ ਦੇ ਵਾਰਡਨਾਂ ਦਾ ਗਿਆਨ ਵਧਾਇਆ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਅਸ਼ਲੀਲ ਟਿੱਪਣੀਆਂ ਕਰਨ ਵਾਲੇ ਦੇ ਮਾਮਲੇ ਵਿਚ ਪਤੀ-ਪਤਨੀ ਦੀ ਗ੍ਰਿਫ਼ਤਾਰੀ ’ਤੇ ਰੋਕ
Ad Position 24
No active advertisement