ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ
ਅਜੀਤ ਡੈਸਕ
10-07-2026
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਰਾਹੁਲ ਵਾਸੀ ਪਿੰਡ ਥਰੀਕੇ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ 95 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਠਾਕੁਰ ਕਾਲੋਨੀ ਨੇੜਿਓਂ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਮੋਟਰਸਾਈਕਲ ਚੋਰੀ
ਪੁਲਿਸ ਨੇ ਅਮਿਤ ਮਾਨ ਵਾਸੀ ਘੁਮਾਰ ਮੰਡੀ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਨੇ ਆਪਣਾ ਮੋਟਰਸਾਈਕਲ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਸੀ, ਜਿੱਥੋਂ ਕਿ ਚੋਰਾ ਵਲੋਂ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰਨ ਉਪਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ
ਪੁਲਿਸ ਨੇ ਵਿਜੇ ਕੁਮਾਰ ਵਾਸੀ ਪ੍ਰੇਮ ਨਗਰ ਦੀ ਸ਼ਿਕਾਇਤ ‘ਤੇ ਗੌਤਮ, ਕੋਮਲ ਕੁਮਾਰ, ਜਗਦੀਸ਼ ਚੰਦਰ, ਜਤਿੰਦਰ ਕੁਮਾਰ, ਰਾਕੇਸ਼ ਮਲਹੋਤਰਾ ਅਤੇ ਦੇਵ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਮੁਹੰਮਦ ਆਰਿਫ਼ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ ‘ਤੇ ਹਮਦ ਨਸੀਮ, ਜਰਨੈਲ ਸਿੰਘ, ਮੁਹੰਮਦ ਜਾਬਰ, ਮੁਹੰਮਦ ਕਾਮੀਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਜਾਂਚ ਕਰ ਰਹੀ ਹੈ।
ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਧੋਖਾਧੜੀ
ਪੁਲਿਸ ਨੇ ਬਲਕਾਰ ਸਿੰਘ ਵਾਸੀ ਮੁਹੱਲਾ ਅਨੰਦਪੁਰਾ ਦੀ ਸ਼ਿਕਾਇਤ ‘ਤੇ ਮਨਜੀਤ ਸਿੰਘ ਵਾਸੀ ਪਾਣੀਪਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਆਪਣੀ ਕੰਪਨੀ ਵਿਚ ਪੈਸੇ ਲਗਾਉਣ ਦਾ ਝਾਂਸਾ ਦਿੱਤਾ ਅਤੇ ਵੱਧ ਮੁਨਾਫ਼ਾ ਦੇਣ ਦਾ ਵੀ ਵਾਅਦਾ ਕੀਤਾ, ਪਰ ਕਥਿਤ ਦੋਸ਼ੀ ਨੇ ਅਜਿਹਾ ਕਰਕੇ ਇਕ ਲੱਖ ਰੁਪਏ ਆਪਣੀ ਕੰਪਨੀ ਵਿਚ ਲਗਵਾ ਲਿਆ, ਪਰ ਨਾ ਤਾਂ ਉਸਦੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਮੁਨਾਫ਼ਾ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕਿ ਦਰਜ ਕਰ ਲਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।