06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 42 ਲੱਖ ਦੀ ਧੋਖਾਧੜੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 10-07-2026

ਲੁਧਿਆਣਾ, 9 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨਾਂ ਨਾਲ 42 ਲੱਖ ਦੀ ਧੋਖਾਧੜੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਕੇਸ.ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕੰਚਨ ਕਲੋਨੀ ਦੇ ਰਹਿਣ ਵਾਲੇ ਪਰਨਵ ਠਾਕੁਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਰਾਹੁਲ ਠਾਕੁਰ ਵਾਸੀ ਉੱਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਅਮਰੀਕਾ ਜਾਣ ਦਾ ਇੱਛੁਕ ਸੀ, ਇਸ ਲਈ ਉਹ ਕਥਿਤ ਦੋਸ਼ੀ ਨੂੰ ਮਿਲਿਆ। ਕਥਿਤ ਦੋਸ਼ੀ ਨੇ ਉਸ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 42 ਲੱਖ ਰੁਪਏ ਦੀ ਰਕਮ ਲੈ ਲਈ ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਜਿਸ ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ-ਬਰਿੰਦਰ ਕੁਮਾਰ ਗੋਇਲ ਅਗਲੀ ਖ਼ਬਰ ਸ਼ੱਕੀ ਹਾਲਾਤ ’ਚ ਵਿਆਹੁਤਾ ਬੱਚਿਆਂ ਸਮੇਤ ਲਾਪਤਾ
Ad Position 24
No active advertisement