ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪੁਲਿਸ ਨੇ ਸੰਗਠਿਤ ਅਪਰਾਧਾਂ ਵਿਰੁੱਧ ਕੀਤੀ ਵੱਡੀ ਕਾਰਵਾਈ

Ad Position 21
No active advertisement
ਅਜੀਤ ਡੈਸਕ 11-07-2026

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ ‘ਆਪਰੇਸ਼ਨ ਪ੍ਰਹਾਰ 3.0’ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਅੱਜ ਜ਼ਿਲ੍ਹੇ ਭਰ ਵਿਚ ਇਕ ਵੱਡੀ ਕਾਰਵਾਈ ਕੀਤੀ। ਸਵੇਰੇ 4.00 ਵਜੇ ਸ਼ੁਰੂ ਹੋਈ ਇਸ ਕਾਰਵਾਈ ਵਿਚ 20 ਗਜ਼ਟਿਡ ਅਫ਼ਸਰਾਂ, 25 ਐਸ.ਐਚ.ਓਜ ਅਤੇ ਇੰਸਪੈਕਟਰਾਂ ਦੀ ਅਗਵਾਈ ਵਿਚ 400 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਜ਼ਿਲ੍ਹੇ ਭਰ ਵਿਚ ਅਪਰਾਧੀਆਂ ਦੇ ਅੱਡਿਆਂ ਅਤੇ ਲੁਕਣ ਵਾਲੀਆਂ ਥਾਵਾਂ ‘ਤੇ ਇਕੋ ਸਮੇਂ ਛਾਪੇਮਾਰੀ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਸ਼ਹਿਰ ਦੇ ਵੱਖ-ਵੱਖ 226 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਅਤੇ ਛਾਪਾਮਾਰੀ ਦੌਰਾਨ 44 ਮਾਮਲੇ ਵੱਖ-ਵੱਖ ਥਾਣੇ ਵਿਚ ਦਰਜ ਕੀਤੇ ਗਏ ਇਸ ਦੌਰਾਨ ਪੁਲਿਸ ਵਲੋਂ 199 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਇਹਨਾਂ ਵਿਚੋਂ 85 ਨੂੰ ਬਕਾਇਦਾ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਪੁਲਿਸ ਵਲੋਂ ਇਕ ਭਗੌੜਾ ਅਪਰਾਧੀ ਵੀ ਗ੍ਰਿਫ਼ਤਾਰ ਕੀਤਾ ਗਿਆ। ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ, ਨਾਜਾਇਜ਼ ਹਥਿਆਰਾਂ, ਸ਼ਰਾਬ ਅਤੇ ਵਾਹਨਾਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ, ਜਿਨ੍ਹਾਂ ਵਿਚ 141 ਗ੍ਰਾਮ ਹੈਰੋਇਨ, 10 ਗ੍ਰਾਮ ਆਈਸ ਅਤੇ 217 ਨਸ਼ੀਲੀਆਂ ਗੋਲੀਆਂ ਸ਼ਾਮਿਲ ਹਨ। ਜਦਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀਆਂ ਪਾਸੋਂ 3 ਦੇਸੀ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਤੋਂ ਇਲਾਵਾ 177 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਛਾਪਾਮਾਰੀ ਦੌਰਾਨ ਪੁਲਿਸ ਵਲੋਂ ਇਕ ਐਸ.ਯੂ.ਵੀ., ਪੰਜ ਮੋਟਰਸਾਈਕਲ, ਤਿੰਨ ਮੋਬਾਈਲ, ਜੂਏ ਦੇ ਅੱਡੇ ਤੋਂ ਹਜ਼ਾਰਾਂ ਦੀ ਨਗਦੀ ਅਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਆਪਰੇਸ਼ਨ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣਗੇ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਪਿਛੋਕੜ ਅਤੇ ਅਗਲੇ-ਪਿਛਲੇ ਸੰਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਗਲਾਡਾ ਨੇ ਪਿੰਡ ਖਾਸੀ ਕਲਾਂ ਦੀ ਅਣਅਧਿਕਾਰਤ ਕਾਲੋਨੀ ’ਤੇ ਚਲਾਇਆ ਬੁਲਡੋਜ਼ਰ ਅਗਲੀ ਖ਼ਬਰ ਲਾਹੌਰੀ ਰਾਮ ਬਾਲੀ ਨੂੰ ਯਾਦ ਕਰਦਿਆਂ
Ad Position 24
No active advertisement