ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਗਲਾਡਾ ਨੇ ਪਿੰਡ ਖਾਸੀ ਕਲਾਂ ਦੀ ਅਣਅਧਿਕਾਰਤ ਕਾਲੋਨੀ ’ਤੇ ਚਲਾਇਆ ਬੁਲਡੋਜ਼ਰ

Ad Position 21
No active advertisement
ਅਜੀਤ ਡੈਸਕ 11-07-2026

ਭਾਮੀਆਂ ਕਲਾਂ/ਲੁਧਿਆਣਾ,10 ਜੁਲਾਈ (ਜਤਿੰਦਰ ਭੰਬੀ)-ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਵਿਕਾਸ ਹੀਰਾ ਦੇ ਨਿਰਦੇਸ਼ਾਂ ਅਨੁਸਾਰ ਗਲਾਡਾ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ। ਇਸੇ ਕੜੀ ਤਹਿਤ ਅਣਅਧਿਕਾਰਤ ਕਲੋਨੀਆਂ ਵਿੱਚ ਸਸਤੇ ਪਲਾਟਾਂ ਦਾ ਲਾਲਚ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਡਿਵੈਲਪਰਾਂ ਖਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਵੱਲੋਂ ਜਾਰੀ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟਰੇਟ, ਪੁਲਿਸ ਫੋਰਸ ਅਤੇ ਗਲਾਡਾ ਦੇ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਪਿੰਡ ਖਾਸੀ ਕਲਾਂ ਵਿਚ ਵਿਕਸਤ ਕੀਤੀ ਗਈ ਇੱਕ ਅਣਅਧਿਕਾਰਤ ਕਲੋਨੀ ‘ਤੇ ਕਾਰਵਾਈ ਕੀਤੀ। ਟੀਮ ਨੇ ਕਲੋਨੀ ਦੀਆਂ ਗੈਰ-ਕਾਨੂੰਨੀ ਸੜਕਾਂ, ਢਾਂਚਿਆਂ ਅਤੇ ਹੋਰ ਉਸਾਰੀਆਂ ਨੂੰ ਢਾਹ ਦਿੱਤਾ। ਗਲਾਡਾ ਵਲੋਂ ਪਹਿਲਾਂ ਨੋਟਿਸ ਜਾਰੀ ਕਰਕੇ ਕੰਮ ਰੋਕਣ ਲਈ ਕਿਹਾ ਗਿਆ ਸੀ, ਪਰ ਡਿਵੈਲਪਰਾਂ ਵਲੋਂ ਨਿਰਦੇਸ਼ਾਂ ਦੀ ਅਣਦੇਖੀ ਕਰਨ ਕਾਰਨ ਇਹ ਕਾਰਵਾਈ ਕੀਤੀ ਗਈ, ਜੋ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਈ। ਗਲਾਡਾ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਅਣਅਧਿਕਾਰਤ ਵਿਕਾਸ ਨੂੰ ਸ਼ੁਰੂਆਤੀ ਪੜਾਅ ‘ਤੇ ਹੀ ਰੋਕਣ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਲਗਾਤਾਰ ਚਲਾਈਆਂ ਜਾਣਗੀਆਂ। ਮੁੱਖ ਪ੍ਰਸ਼ਾਸਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਜਾਇਦਾਦ, ਪਲਾਟ ਜਾਂ ਇਮਾਰਤ ਦੀ ਖਰੀਦ ਤੋਂ ਪਹਿਲਾਂ ਗਲਾਡਾ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਪ੍ਰਵਾਨਿਤ ਅਤੇ ਨਿਯਮਤ ਕਲੋਨੀਆਂ ਦੀ ਸੂਚੀ ਅਤੇ ਪ੍ਰਵਾਨਿਤ ਨਕਸ਼ਿਆਂ ਦੀ ਜਾਂਚ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਨੂੰ ਪਾਣੀ, ਸੀਵਰੇਜ, ਬਿਜਲੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਨਹੀਂ ਕੀਤੀਆਂ ਜਾਣਗੀਆਂ। ਮੁੱਖ ਪ੍ਰਸ਼ਾਸਕ ਨੇ ਇਹ ਵੀ ਕਿਹਾ ਕਿ ਢਾਹੁਣ ਦੀਆਂ ਮੁਹਿੰਮਾਂ ਦੇ ਨਾਲ-ਨਾਲ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਐਕਟ ਤਹਿਤ ਅਣਅਧਿਕਾਰਤ ਵਿਕਾਸ ਵਿਚ ਸ਼ਾਮਲ ਸਾਰੇ ਵਿਅਕਤੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਦੀ ਰੱਖਿਆ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਗਲਾਡਾ ਭਵਿੱਖ ਵਿਚ ਵੀ ਅਜਿਹੀਆਂ ਕਾਰਵਾਈਆਂ ਬਿਨ੍ਹਾਂ ਕਿਸੇ ਢਿੱਲ ਦੇ ਜਾਰੀ ਰੱਖੇਗਾ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਭੋਲਾ ਗਰੇਵਾਲ ਨੇ ਸੇਵਾ ਕੇਂਦਰ ’ਚ ਮਾਰਿਆ ਛਾਪਾ, ਰਿਸ਼ਵਤਖੋਰੀ ਵਿਰੁੱਧ ਭੜਕੇ ਅਗਲੀ ਖ਼ਬਰ ਪੁਲਿਸ ਨੇ ਸੰਗਠਿਤ ਅਪਰਾਧਾਂ ਵਿਰੁੱਧ ਕੀਤੀ ਵੱਡੀ ਕਾਰਵਾਈ
Ad Position 24
No active advertisement