ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 11-07-2026
ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਧੋਲ ਖ਼ੁਰਦ, ਸਬ ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਉਕਤ ਪਤਿਤ ਦੋਸ਼ੀ ਨੂੰ ਪਿੰਡ ਧੌਲ਼ ਖ਼ੁਰਦ, ਜ਼ਿਲ੍ਹਾ ਲੁਧਿਆਣਾ ਦੇ ਜਸਵੰਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਧੋਲ ਖ਼ੁਰਦ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ‘ਤੇ ਪਿੰਡ ਧੌਲ਼ ਖ਼ੁਰਦ ਵਿਚ 3 ਵਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ। ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ੀ ਨੇ ਦਸਤਾਵੇਜ਼ ਲੈ ਲਏ ਅਤੇ ਇੰਤਕਾਲ ਕਰਵਾਉਣ ਲਈ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵਲੋਂ ਬੇਨਤੀ ਕਰਨ ‘ਤੇ ਇੰਤਕਾਲ ਕਰਵਾਉਣ ਲਈ ਦੋਸ਼ੀ ਪਟਵਾਰੀ ਨਾਲ 3500 ਰੁਪਏ ਵਿਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 3500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਵਿਚ ਜੇਕਰ ਕੋਈ ਹੋਰ ਅਧਿਕਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀ ਸੁਮੰਤ ਨੇ ਸੀ.ਏ. ਫਾਊਂਡੇਸ਼ਨ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹੈਰੋਇਨ, ਆਈਸ ਅਤੇ ਹੋਰ ਸਾਮਾਨ ਸਮੇਤ ਇਕ ਕਾਬੂ
Ad Position 24
No active advertisement