ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪੀ.ਏ.ਯੂ. ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਕਲਮ ਛੋੜ ਹੜਤਾਲ ਅਤੇ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 11-07-2026
ਲੁਧਿਆਣਾ, 10 ਜੁਲਾਈ (ਜਸਵਿੰਦਰ ਸਿੰਘ)-ਪੀ.ਏ.ਯੂ. ਇੰਪਲਾਈਜ਼ ਯੂਨੀਅਨ, ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ, ਪੀ.ਏ.ਯੂ. ਫੋਰਥ ਕਲਾਸ ਵਰਕਰ ਯੂਨੀਅਨ, ਪੀ.ਏ.ਯੂ. ਪੈਨਸ਼ਨਰ ਅਤੇ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ ਅਤੇ ਪੀ.ਏ.ਯੂ. ਰਿਟਾਇਰਡ ਟੀਚਰਜ਼ ਐਸੋਸੀਏਸ਼ਨ ਵਲੋਂ ਸਾਂਝੇ ਤੌਰ ’ਤੇ ਅੱਜ ਕਲਮ ਛੋੜ ਹੜਤਾਲ ਕਰਕੇ ਥਾਪਰ ਹਾਲ ਦੇ ਸਾਹਮਣੇ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਅਤੇ ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਜਿਵੇਂ ਕਿ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਪੈਟਰਨ ’ਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਡੀ.ਏ. ਨਹੀਂ ਦਿੱਤਾ ਜਾ ਰਿਹਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਗਈ, 17 ਜੁਲਾਈ 2020 ਤੇ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਲਾਗੂ ਕੀਤਾ ਕੇਂਦਰ ਦਾ ਸਕੇਲ ਵਾਪਸ ਨਹੀਂ ਲਿਆ ਗਿਆ, ਪਰਖ ਸਮੇਂ ਦੌਰਾਨ ਮੁੱਢਲੀ ਤਨਖ਼ਾਹ ਦੇਣ ਦਾ ਫੈਸਲਾ ਵਾਪਸ ਨਹੀਂ ਲਿਆ ਗਿਆ, ਪੈਨਸ਼ਨਰਾਂ ਦੀ ਪੈਨਸ਼ਨ ਛੇਵੇਂ ਪੇ-ਕਮਿਸ਼ਨ ਵਿਚ 2.59 ਦੇ ਗੁਣਾਂਕ ਨਾਲ ਫਿਕਸ ਨਹੀਂ ਕੀਤੀ ਗਈ, ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਗਏ ਅਤੇ 200 ਰੁਪਏ ਡਿਵੈਲਪਮੈਂਟ ਟੈਕਸ ਬੰਦ ਕਰਨ ਦਾ ਫੈਸਲਾ ਨਹੀਂ ਕੀਤਾ ਗਿਆ। ਇਸ ਵਿਰੁੱਧ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵਲੋਂ ਸੰਘਰਸ਼ ਕੀਤੇ ਜਾ ਰਹੇ ਹਨ, ਜਿਸ ਦੇ ਸਮਰਥਨ ਵਿਚ ਅਤੇ ਪੰਜਾਬ ਸਰਕਾਰ ਵਿਰੁੱਧ ਕਲਮ ਛੋੜ ਹੜਤਾਲ ਕਰਕੇ ਇਹ ਰੋਸ ਰੈਲੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਹ ਰੋਸ ਰੈਲੀ ਪੀ.ਏ.ਯੂ. ਅਥਾਰਿਟੀ ਦੇ ਖ਼ਿਲਾਫ਼ ਵੀ ਹੈ, ਕਿਉਂਕਿ ਪੀ.ਏ.ਯੂ. ਅਥਾਰਿਟੀ ਵਲੋਂ ਵੀ ਪੇ-ਸਕੇਲ ਦਾ ਏਰੀਅਰ ਜੋ ਅਪ੍ਰੈਲ 2026 ਤੋਂ ਦੇਣਾ ਬਣਦਾ ਸੀ, ਉਹ ਹਾਲੇ ਤੱਕ ਨਹੀਂ ਦਿੱਤਾ ਗਿਆ, ਜਦਕਿ ਪੰਜਾਬ ਸਰਕਾਰ ਵੱਲ ਇਸ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਸਟੇਜ ਦੀ ਕਾਰਵਾਈ ਚਲਾਈ। ਇਸ ਰੈਲੀ ਨੂੰ ਪਰਮਜੀਤ ਸਿੰਘ ਗਿੱਲ (ਪ੍ਰਧਾਨ ਪੀ.ਏ.ਯੂ. ਪੈਨਸ਼ਨਰ ਅਤੇ ਰਿਟਾਇਰਜ਼ ਵੈੱਲਫੇਅਰ ਐਸੋਸੀਏਸ਼ਨ), ਜੋਗਿੰਦਰ ਰਾਮ, ਚੇਤਨ ਸਿੰਗਲਾ (ਜਨਰਲ ਸਕੱਤਰ ਪੀ.ਏ.ਯੂ. ਟੀਚਰਜ਼ ਐਸੋਸੀਏਸ਼ਨ) ਡਾ. ਵਿਨੈ ਸੋਫਤ (ਮੀਤ ਪ੍ਰਧਾਨ ਆਲ ਇੰਡੀਆ ਟੀਚਰਜ਼ ਐਸੋਸੀਏਸ਼ਨ), ਨਵਨੀਤ ਸ਼ਰਮਾ, ਲਾਲ ਬਹਾਦਰ ਯਾਦਵ, ਡਾ. ਮੰਦੀਪ ਸਿੰਘ ਗਿੱਲ, ਗੁਰਇਕਬਾਲ ਸਿੰਘ ਸੋਹੀ, ਧਰਮਿੰਦਰ ਸਿੰਘ ਸਿੱਧੂ, ਡਾ: ਸੁਰਜੀਤ ਸਿੰਘ ਗਿੱਲ ਨੇ ਸੰਬੋਧਨ ਕੀਤਾ। ਇਸ ਮੌਕੇ ਨਰਿੰਦਰ ਸਿੰਘ ਸੇਖੋਂ, ਰਣਜੀਤ ਸਿੰਘ ਖੋਸਾ, ਭੁਪਿੰਦਰ ਸਿੰਘ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਜੀਤ ਸਿੰਘ, ਬਰਿੰਦਰ ਸਿੰਘ ਪੰਡੋਰੀ, ਕਰਨੈਲ ਸਿੰਘ, ਜਗਦੀਪ ਸਿੰਘ, ਨੰਦ ਕਿਸ਼ੋਰ, ਪ੍ਰਿੰਸ ਸੁਰਿੰਦਰ ਸਿੰਘ, ਜਤਿੰਦਰ ਕੁਮਾਰ, ਰਕੇਸ਼ ਕੁਮਾਰ ਕੋਡਲ, ਸਤਨਾਮ ਸਿੰਘ, ਹਰਿੰਦਰ ਮੋਹਨ, ਹੁਸਨ ਕੁਮਾਰ ਰਵਿੰਦਰ ਚਾਵਲਾ ਪ੍ਰਧਾਨ ਰੁਪਿੰਦਰ ਸਿੰਘ ਜਨਰਲ ਸਕੱਤਰ ਪੀ.ਏ.ਯੂ. ਫੋਰਥ ਕਲਾਸ ਵਰਕਰਜ਼ ਯੂਨੀਅਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੁਆਰਾ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਕੀਤਾ ਜਾਵੇਗਾ ਸਖ਼ਤ ਵਿਰੋਧ-ਲੱਖੋਵਾਲ ਅਗਲੀ ਖ਼ਬਰ ਸਪਰਿੰਗ ਡੇਲ ਪਬਲਿਕ ਸਕੂਲ ਦੇ ਵਿਦਿਆਰਥੀ ਸੁਮੰਤ ਨੇ ਸੀ.ਏ. ਫਾਊਂਡੇਸ਼ਨ ਪ੍ਰੀਖਿਆ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement