ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ” ਪੁਸਤਕ ਸਵਪਨ ਸ਼ਰਮਾ ਕਮਿਸ਼ਨਰ ਪੁਲਿਸ ਨੂੰ ਬਾਵਾ ਅਤੇ ਦਾਖਾ ਨੇ ਭੇਟ ਕੀਤੀ

Ad Position 21
No active advertisement
ਅਜੀਤ ਡੈਸਕ 11-07-2026
ਲੁਧਿਆਣਾ, 10 ਜੁਲਾਈ (ਜਤਿੰਦਰ ਭੰਬੀ)-ਇਲਾਹੀ ਗਿਆਨ ਦਾ ਸਾਗਰ, ਆਦਿ ਗੁਰੂ ਗ੍ਰੰਥ ਸਾਹਿਬ” ਪੁਸਤਕ ਸਵਪਨ ਸ਼ਰਮਾ ਕਮਿਸ਼ਨਰ ਪੁਲਿਸ ਲੁਧਿਆਣਾ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਫਾਊਂਡੇਸ਼ਨ ਦੇ ਸਰਪ੍ਰਸਤ ਮਲਕੀਤ ਸਿੰਘ ਦਾਖਾ ਨੇ ਸਤਿਕਾਰ ਸਹਿਤ ਭੇਟ ਕੀਤੀ। ਇਸ ਸਮੇਂ ਸਵਪਨ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਪੰਜਵੇਂ ਪਾਤਸ਼ਾਹ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਭ ਵਰਗਾਂ ਦੇ ਮਹਾਨ ਸੰਤ ਮਹਾਂਪੁਰਸ਼ਾਂ ਦੀ ਬਾਣੀ ਅੰਕਿਤ ਕਰਕੇ ਸਮੁੱਚੀ ਮਨੁੱਖਤਾ ਨੂੰ ਇਕ ਲੜੀ ਵਿਚ ਪਰੋ ਕੇ ਜ਼ਿੰਦਗੀ ਜਿਉਣ ਦਾ ਰਸਤਾ ਦਿਖਾਇਆ ਹੈ। ਇਸ ਸਮੇਂ ਬਾਵਾ ਨੇ ਕਿਹਾ ਕਿ ਉਪਰੋਕਤ ਧਾਰਮਿਕ ਪੁਸਤਕ ਵਿਚ 6 ਗੁਰੂ, 15 ਭਗਤ, 11 ਭੱਟ ਅਤੇ 4 ਗੁਰਸਿੱਖਾਂ ਦੀ ਬਾਣੀ ਸੁਸ਼ੋਭਿਤ ਹੈ। ਇਹ ਧਾਰਮਿਕ ਪੁਸਤਕ ਅਮਰੀਕਾ ਦੇ 11 ਗੁਰਦੁਆਰਾ ਸਾਹਿਬ ਵਿਚ ਰਿਲੀਜ਼ ਹੋ ਚੁੱਕੀ ਹੈ। ਇਸ ਪੁਸਤਕ ਨੂੰ ਮਹਾਨ ਵਿਦਵਾਨ ਅਨੁਰਾਗ ਸਿੰਘ ਅਤੇ ਪ੍ਰਸਿੱਧ ਆਰਟਿਸਟ ਆਰ.ਐਮ. ਸਿੰਘ ਦੇ ਤਿਆਰ ਕੀਤੇ ਚਿੱਤਰਾਂ ਨਾਲ ਤਿਆਰ ਕੀਤਾ ਗਿਆ ਹੈ, ਜਿਨ੍ਹਾਂ ਨੇ ਭਾਰਤ ਦੇ ਚਾਰ ਰਾਸ਼ਟਰਪਤੀਆਂ ਦੇ ਪੋਟ੍ਰੇਟ ਬਣਾਏ ਹਨ। ਇਹ ਪੁਸਤਕ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਹੈ।
Ad Position 22
No active advertisement
ਪਿਛਲੀ ਖ਼ਬਰ ਅੱਜ ਤੇ ਕੱਲ੍ਹ ਨੂੰ ਲੱਗਣ ਵਾਲੇ ਵਿਸ਼ੇਸ਼ ਐਸ.ਆਈ.ਆਰ.-2026 ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਵੋਟਰ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਪੰਜਾਬ ਸਰਕਾਰ ਦੁਆਰਾ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਕੀਤਾ ਜਾਵੇਗਾ ਸਖ਼ਤ ਵਿਰੋਧ-ਲੱਖੋਵਾਲ
Ad Position 24
No active advertisement