ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮਹਿਲਾ ਸਰਪੰਚ ਦੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਕੇਸ ਦਰਜ

Ad Position 21
No active advertisement
ਅਜੀਤ ਡੈਸਕ 11-07-2026

ਲੁਧਿਆਣਾ, 10 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਪਿੰਡ ਲਲਤੋਂ ਕਲਾਂ ਵਿਚ ਮਹਿਲਾ ਸਰਪੰਚ ਦੇ ਪਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਹਿਲਾ ਸਰਪੰਚ ਦੇ ਪਤੀ ਦਿਲਰਾਜ ਸਿੰਘ ਮੈਂਬਰ ਪੰਚਾਇਤ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਅਮਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਲਲਤੋਂ ਖ਼ੁਰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਜ਼ਬਰਦਸਤੀ ਉਨ੍ਹਾਂ ਦੇ ਘਰ ਦਾਖਲ ਹੋਇਆ ਅਤੇ ਛੱਪੜ ਦੇ ਬਣਾਉਣ ਨੂੰ ਲੈ ਕੇ ਉਸ ਨਾਲ ਬਹਿਸ ਕਰਨ ਲੱਗ ਪਿਆ। ਇਸ ਦੌਰਾਨ ਕਥਿਤ ਦੋਸ਼ੀ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ। ਕਥਿਤ ਦੋਸ਼ੀ ਵਲੋਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਰੋਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ, ਜਿਸ ’ਤੇ ਇਹ ਕਥਿਤ ਦੋਸ਼ੀ ਉਥੋਂ ਫ਼ਰਾਰ ਹੋ ਗਿਆ। ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਮੇਅਰ ਇੰਦਰਜੀਤ ਕੌਰ ਨੇ ਟਰਾਂਸਪੋਰਟ ਨਗਰ ਦੀਆਂ ਸਮੱਸਿਆਵਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ
Ad Position 24
No active advertisement