09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕੌਂਸਲਰ ਕਮਲ ਅਰੋੜਾ ਨੂੰ ਹਾਈ ਕੋਰਟ ਤੋਂ ਵੀ ਰਾਹਤ ਨਹੀਂ

Ad Position 21
No active advertisement
ਅਜੀਤ ਡੈਸਕ 12-07-2026
ਲੁਧਿਆਣਾ, 11 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਵਾਰਡ ਨੰਬਰ 20 ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਂਸਲਰ ਕਮਲ ਅਰੋੜਾ ਨੂੰ ਐਸ. ਈ. ਪ੍ਰਵੀਨ ਸਿੰਗਲਾ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ। ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਤੋਂ ਬਾਅਦ ਕੌਂਸਲਰ ਕਮਲ ਅਰੋੜਾ ਨੇ ਜਲਦੀ ਹੀ ਅਦਾਲਤ ’ਚ ਆਤਮ ਸਮਰਪਣ ਕਰਨ ਦੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਕੁੱਝ ਸਮਾਂ ਪਹਿਲਾ ਵਾਰਡ ਨੰਬਰ 20 ਵਿਚ ਸੜਕ ਨਿਰਮਾਣ ਕਾਰਜ ਨੂੰ ਲੈਕੇ ਕੌਂਸਲਰ ਕਮਲ ਅਰੋੜਾ ਤੇ ਐਸ. ਈ. ਪ੍ਰਵੀਨ ਸਿੰਗਲਾ ਵਿਚਾਲੇ ਤਕਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਐਸ. ਈ. ਪ੍ਰਵੀਨ ਸਿੰਗਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕੌਂਸਲਰ ’ਤੇ ਕਥਿਤ ਕੁੱਟਮਾਰ ਦੇ ਦੋਸ਼ ਲਗਾਏ ਸਨ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਕਮਲ ਅਰੋੜਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿਚ ਪਹਿਲਾ ਹੇਠਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਦਾ ਰੁੱਖ ਕੀਤਾ ਸੀ, ਜਿੱਥੋਂ ਵੀ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋ ਗਈ।
Ad Position 22
No active advertisement
ਪਿਛਲੀ ਖ਼ਬਰ ਨੱਤਾਂ ਵਾਲੇ ਸੰਤਾਂ ਦੀ 46ਵੀਂ ਬਰਸੀ ਸੰਬੰਧੀ ਸਮਾਗਮ ਅੱਜ ਤੋਂ ਅਗਲੀ ਖ਼ਬਰ ਏ. ਬੀ. ਵੀ. ਪੀ. ਦੇ 78ਵੇਂ ਸਥਾਪਨਾ ਦਿਵਸ ਮੌਕੇ ਲੁਧਿਆਣਾ ਇਕਾਈ ਦਾ ਐਲਾਨ
Ad Position 24