09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਨੱਤਾਂ ਵਾਲੇ ਸੰਤਾਂ ਦੀ 46ਵੀਂ ਬਰਸੀ ਸੰਬੰਧੀ ਸਮਾਗਮ ਅੱਜ ਤੋਂ

Ad Position 21
No active advertisement
ਅਜੀਤ ਡੈਸਕ 12-07-2026
ਆਲਮਗੀਰ, 11 ਜੁਲਾਈ (ਜਰਨੈਲ ਸਿੰਘ ਪੱਟੀ)-ਸੇਵਾ, ਸਿਮਰਨ ਤੇ ਭਗਤੀ ਦੇ ਸੁਮੇਲ, ਬ੍ਰਹਮ ਗਿਆਨੀ ਸੰਤ ਭਗਤ ਪ੍ਰਕਾਸ਼ ਸਿੰਘ ਦੀ 46ਵੀਂ ਬਰਸੀ ਸੰਬੰਧੀ 12 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਨ੍ਹਾਂ ਦੇ ਅਸਥਾਨ ਪਿੰਡ ਨੱਤ ਨੇੜੇ ਸਾਹਨੇਵਾਲ, ਲੁਧਿਆਣਾ ਵਿਖੇ ਹੋਵੇਗੀੇ। 14 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਸੰਤ ਬਾਬਾ ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਨਾਲ ਮਨਾਈ ਮਨਾਈ ਜਾ ਰਹੀ 46ਵੀਂ ਬਰਸੀ ਮੌਕੇ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ, ਉਪਰੰਤ ਇਲਾਹੀ ਬਾਣੀ ਦਾ ਕੀਰਤਨ ਆਰੰਭ ਹੋਵੇਗਾ, ਜਿਸ ’ਚ ਆਸਾ ਦੀ ਵਾਰ ਦਾ ਕੀਰਤਨ ਭਾਈ ਗੁਰਵਿੰਦਰ ਸਿੰਘ ਵਿੰਝਲ ਵਾਲੇ ਕਰਨਗੇ। ਉਪਰੰਤ ਪੰਥ ਦੇ ਪ੍ਰਸਿੱਧ ਰਾਗੀ ਜਥੇ ਭਾਈ ਹਰਦੇਵ ਸਿੰਘ ਲੁਧਿਆਣਾ ਵਾਲੇ, ਭਾਈ ਜਗਤਾਰ ਸਿੰਘ, ਭਾਈ ਸਰੂਪ ਸਿੰਘ ਰੂਪ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਸ਼ੁਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਨਿਰਮਲ ਸਿੰਘ ਬਟਾਲਾ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਕਥਾ ਵਾਚਕ ਗਿਆਨੀ ਬਲਜੀਤ ਸਿੰਘ ਯੂ. ਐਸ. ਏ. ਮਹਾਂਵਾਕ ਦੀ ਵਿਆਖਿਆ ਕਰਨਗੇ। ਬਰਸੀ ਸਮਾਗਮਾਂ ’ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਜੀਵਨ ਸਫਲਾ ਕਰਨਗੀਆਂ। ਇਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਵੜਿੰਗ ਦੀ ਅਗਵਾਈ ਹੇਠ 2027 ’ਚ ਕਾਂਗਰਸ ਸਰਕਾਰ ਬਣਾਏਗੀ-ਮੁਹੰਮਦ ਗੁਲਾਬ ਅਗਲੀ ਖ਼ਬਰ ਕੌਂਸਲਰ ਕਮਲ ਅਰੋੜਾ ਨੂੰ ਹਾਈ ਕੋਰਟ ਤੋਂ ਵੀ ਰਾਹਤ ਨਹੀਂ
Ad Position 24