ਡਾਬਾ/ਲੁਹਾਰਾ, 11 ਜੁਲਾਈ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿੰਗ ਵਿਚ ਰੰਗਾਂ ਦਾ ਤਿਉਹਾਰ ਮਨਾਇਆ। ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਦੀਆਂ ਪੁਸ਼ਾਕਾਂ ਪਹਿਨ ਕੇ ਅਤੇ ਵੱਖ-ਵੱਖ ਰੰਗਾਂ ਦੇ ਪਕਵਾਨ, ਗੁਬਾਰੇ, ਖਿਡੌਣੇ ਆਦਿ ਲੈ ਕੇ ਆਏ। ਇਸ ਦੌਰਾਨ ਵਿਦਿਆਰਥੀ ਖ਼ੁਸ਼ ਅਤੇ ਉਤਸ਼ਾਹ ਨਾਲ ਭਰੇ ਹੋਏ ਸਨ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਹਰ ਇਕ ਰੰਗ ਦੇ ਮਹੱਤਵ ਬਾਰੇ ਦੱਸਿਆ ਗਿਆ, ਜਿਵੇਂ ਕਿ ਲਾਲ ਰੰਗ ਉਤਸ਼ਾਹ, ਉਮੰਗ, ਸਾਹਸ ਤੇ ਨਵ-ਜੀਵਨ ਦਾ ਪ੍ਰਤੀਕ ਹੈ। ਹਰਾ ਰੰਗ ਜੀਵਨ, ਹਰਿਆਲੀ ਤੇ ਖ਼ੁਸ਼ਹਾਲੀ ਦਾ ਪ੍ਰਤੀਕ ਹੈ। ਪੀਲਾ ਰੰਗ ਸਕਾਰਾਤਮਿਕ ਊਰਜਾ, ਅਨੰਦ ਅਤੇ ਖ਼ੁਸ਼ੀ ਦਾ ਪ੍ਰਤੀਕ ਹੈ। ਵਿਦਿਆਰਥੀਆਂ ਨੇ ਖ਼ੂਬ ਆਨੰਦ ਮਾਣਿਆ। ਇਸ ਮੌਕੇ ਪ੍ਰਾਇਮਰੀ ਵਿੰਗ ਦੇ ਅਧਿਆਪਕ ਵੀ ਵਿਦਿਆਰਥੀਆਂ ਨਾਲ ਮੌਜੂਦ ਰਹੇ। ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਸਕੂਲ ਵਿਚ ਹੋਣ ਵਾਲੀਆਂ ਹਰ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।