08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

2 ਬੱਚਿਆਂ ਦੀ ਮਾਂ ਲੱਖਾਂ ਦੇ ਗਹਿਣੇ ਅਤੇ ਨਕਦੀ ਲੈ ਕੇ ਪ੍ਰੇਮੀ ਨਾਲ ਫ਼ਰਾਰ

Ad Position 21
No active advertisement
ਅਜੀਤ ਡੈਸਕ 12-07-2026
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਮਿਹਰਬਾਨ ਵਿਚ ਦੋ ਬੱਚਿਆਂ ਦੀ ਮਾਂ ਪਤੀ ਦੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਲੈ ਕੇ ਬੱਚਿਆਂ ਸਮੇਤ ਪ੍ਰੇਮੀ ਨਾਲ ਫ਼ਰਾਰ ਹੋ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਪ੍ਰੇਮੀ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਫ਼ਰਾਰ ਹੋਈ ਵਿਆਹੁਤਾ ਗਗਨਦੀਪ ਕੌਰ ਦੇ ਪਤੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਗਗਨਪ੍ਰੀਤ ਕੌਰ ਉਸ ਦੇ ਕਥਿਤ ਪ੍ਰੇਮੀ ਰਮਨਦੀਪ ਸਿੰਘ ਪ੍ਰੇਮੀ ਦੀ ਮਾਂ ਜਸਵੀਰ ਕੌਰ ਅਤੇ ਪਿਓ ਭਰਪੂਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਕਰ ਰਹੇ ਅਧਿਕਾਰੀ ਰਾਧੇ ਸ਼ਾਮ ਨੇ ਦੱਸਿਆ ਕਿ ਕਥਿਤ ਦੋਸ਼ੀ ਰਮਨਦੀਪ ਸਿੰਘ ਦੀ ਰਾਹੋਂ ਰੋਡ ’ਤੇ ਕੱਪੜਿਆਂ ਦੀ ਦੁਕਾਨ ਹੈ, ਜਿੱਥੇ ਕਿ ਗਗਨਦੀਪ ਕੌਰ ਦਾ ਆਉਣਾ ਜਾਣਾ ਸੀ। ਇਸ ਦੌਰਾਨ ਇਹ ਦੋਵੇਂ ਸੰਪਰਕ ਵਿਚ ਆਏ ਤੇ ਇਹਨਾਂ ਵਿਚ ਪ੍ਰੇਮ ਸਬੰਧ ਬਣ ਗਏ। ਉਸ ਨੇ ਦੱਸਿਆ ਕਿ ਬੀਤੇ ਦਿਨ ਗਗਨਦੀਪ ਕੌਰ ਘਰ ਵਿਚ ਪਏ 10 ਤੋਲੇ ਸੋਨੇ ਦੇ
ਗਹਿਣੇ, ਦੋ ਲੱਖ ਦੀ ਨਗਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਉਕਤ ਕਥਿਤ ਦੋਸ਼ੀ ਰਮਨਦੀਪ ਸਿੰਘ ਨਾਲ ਫ਼ਰਾਰ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਸਾਰੀ ਸਾਜ਼ਿਸ਼ ਵਿਚ ਉਕਤ ਕਥਿਤ ਦੋਸ਼ੀ ਦੇ ਮਾਤਾ ਪਿਤਾ ਦੀ ਭੂਮਿਕਾ ਬਾਰੇ ਉਸ ਦੇ ਪਤੀ ਨੇ ਦੱਸਿਆ ਹੈ, ਜਿਸ ’ਤੇ ਪੁਲਿਸ ਵਲੋਂ ਇਹ ਮਾਮਲਾ ਦਰਜ ਕੀਤਾ ਗਿਆ ਹੈ। ਹਾਲ ਦੀ ਘੜੀ ਇਹਨਾਂ ਦਾ ਪਤਾ ਨਹੀਂ ਲੱਗਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਪਾਰ ਦੇ ਮਾਮਲੇ ’ਚ 52 ਲੱਖ, 91 ਹਜ਼ਾਰ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਮਹਾਰਾਸ਼ਟਰ ਦੇ ਵਪਾਰੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਮਹਾਨ ਅਕੱਥ ਕਥਾ ਤੇ ਨਾਮ ਸਿਮਰਨ ਅਭਿਆਸ ਸਮਾਗਮ
Ad Position 24