08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਵਪਾਰ ਦੇ ਮਾਮਲੇ ’ਚ 52 ਲੱਖ, 91 ਹਜ਼ਾਰ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਮਹਾਰਾਸ਼ਟਰ ਦੇ ਵਪਾਰੀਆਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 12-07-2026
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਵਪਾਰ ਦੇ ਮਾਮਲੇ ਵਿਚ 52 ਲੱਖ, 91 ਹਜ਼ਾਰ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਮਹਾਰਾਸ਼ਟਰ ਦੇ ਤਿੰਨ ਵਪਾਰੀਆਂ ਖ਼ਿਲਾਫ਼ ਕੇਸ.ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਅਗਰ ਨਗਰ ਦੇ ਰਹਿਣ ਵਾਲੇ ਸ਼ਾਮ ਗੁਪਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਵਿਕਰਮ ਸ਼ਿੰਦੇ, ਰਣਜੀਤ ਸ਼ਿੰਦੇ ਅਤੇ ਉਮੇਸ਼ ਬਾਪੂ ਮੋਰਲ ਵਾਸੀ ਮਹਾਰਾਸ਼ਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਬ੍ਰਾਜੀਲੀਅਨ ਰਾਜਮਾਂਹ ਅਤੇ ਪਿੰਕ ਰਾਜਮਾਂਹ ਦੇਣ ਦਾ ਝਾਂਸਾ ਦੇ ਕੇ ਉਸ ਪਾਸੋਂ 52 ਲੱਖ, 91 ਹਜ਼ਾਰ ਦੀ ਰਕਮ ਲੈ ਲਈ, ਪਰ ਬਾਅਦ ਵਿਚ ਇਹ ਕਥਿਤ ਦੋਸ਼ੀ ਮਾਲ ਸਪਲਾਈ ਕਰਨ ਤੋਂ ਮੁੱਕਰ ਗਏ, ਜਿਸ ‘ਤੇ ਸ਼ਿਕਾਇਤਕਰਤਾ ਨੇ ਉਕਤ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗਲਾਡਾ ਵਲੋਂ ਬਰਸਾਤੀ ਪਾਣੀ ਨਾਲ ਨਜਿੱਠਣ ਲਈ ਨਹੀਂ ਕੀਤੀ ਕੋਈ ਪਹਿਲਕਦਮੀ ਅਗਲੀ ਖ਼ਬਰ 2 ਬੱਚਿਆਂ ਦੀ ਮਾਂ ਲੱਖਾਂ ਦੇ ਗਹਿਣੇ ਅਤੇ ਨਕਦੀ ਲੈ ਕੇ ਪ੍ਰੇਮੀ ਨਾਲ ਫ਼ਰਾਰ
Ad Position 24